SAD Parliamentary Board Meeting
ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਦੇ ਲਈ, ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ (20 ਜਨਵਰੀ) ਤੋਂ ਦੇਸ਼ ਭਰ ਵਿੱਚ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਸਭ ਤੋਂ ਪਹਿਲਾਂ ਮੈਂਬਰਸ਼ਿਪ ਲੈਣ ਵਾਲੇ ਸਨ। ਉਨ੍ਹਾਂ ਨੇ ਖ਼ੁਦ ਫਾਰਮ ਭਰਿਆ ਹੈ। ਇਹ ਮੁਹਿੰਮ 25 ਫਰਵਰੀ ਤੱਕ ਜਾਰੀ ਰਹੇਗੀ। 50 ਲੱਖ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਬਲਜੀਤ ਸਿੰਘ ਦਾਦੂਵਾਲ ਦੀ ਹਾਰ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਹੋਣ ਦੇ ਨਾਤੇ, ਮੈਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਪਹਿਲੇ ਦਿਨ ਹੀ ਮੈਂਬਰਸ਼ਿਪ ਫਾਰਮ ਭਰ ਮੈਂਬਰ ਬਣਿਆ ਹਾਂ । ਮੈਨੂੰ ਵਿਸ਼ਵਾਸ ਹੈ ਕਿ ਅਸੀਂ ਇਕੱਲੇ ਲੰਬੀ ਵਿਧਾਨ ਸਭਾ ਹਲਕੇ ਵਿੱਚ 40,000 ਮੈਂਬਰ ਅਤੇ ਪੂਰੇ ਸੂਬੇ ਵਿੱਚ ਲਗਭਗ 50 ਲੱਖ ਮੈਂਬਰ ਭਰਤੀ ਕਰਾਂਗੇ ਕਰਾਂਗੇ ।
ਦੂਸਰਾ ਹਰਿਆਣਾ ਦੀ ਸਿੱਖ ਸੰਗਤ ਨੇ ਹਰਿਆਣਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਹ ਪੰਥ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਵਾਲਿਆਂ ਨੂੰ ਸਵੀਕਾਰ ਨਹੀਂ ਕਰੇਗੀ। ਇਸੇ ਕਰਕੇ ਕੇਂਦਰੀ ਏਜੰਸੀਆਂ ਦੇ ਦਲਾਲ ਬਲਜੀਤ ਸਿੰਘ ਦਾਦੂਵਾਲ ਦਾ ਪੂਰਾ ਧੜਾ ਬੁਰੀ ਤਰ੍ਹਾਂ ਹਾਰਿਆ ਹੈ। ਇਹ ਉਨ੍ਹਾਂ ਤਾਕਤਾਂ ਦੀ ਵੀ ਹਾਰ ਹੈ ਜਿਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ।
Read Also : ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ: ਰਾਕੇਸ਼ ਪਰਾਸ਼ਰ ਬਣੇ ਸੀਨੀਅਰ ਡਿਪਟੀ ਮੇਅਰ ..
ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਲੋਕ ਸਿੱਖ ਧਰਮ ਵਿੱਚ ਦਖ਼ਲ ਅੰਦਾਜ਼ੀ ਕਰਨਗੇ ਸਿੱਖ ਸੰਗਤ ਉਨ੍ਹਾਂ ਨੂੰ ਨਕਾਰੇਗੀ। ਬਲਜੀਤ ਸਿੰਘ ਦਾਦੂਵਾਲ ਤੇ ਇਸ ਦੇ ਸਾਥੀ ਏਜੰਸੀਆਂ ਦੇ ਬੰਦੇ ਹਨ, ਇਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਵੱਖਰੀ ਬਣਾਈ ਤੇ ਹੁਣ ਆਪ ਹੀ ਚੋਣ ਹਾਰ ਗਏ।
ਜ਼ਿਕਰ ਕਰ ਦਈਏ ਕਿ ਚੋਣਾਂ ਵਿੱਚ ਬਲਜੀਤ ਸਿੰਘ ਦਾਦੂਵਾਲ ਸਿਰਸਾ ਦੇ ਵਾਰਡ ਨੰਬਰ 35 ਹਾਟ ਸੀਟ ਕਾਲਾਂਵਾਲੀ ਤੋਂ 1771 ਵੋਟਾਂ ਨਾਲ ਚੋਣ ਹਾਰ ਗਏ ਹਨ, ਉਹ ਪਿੰਡ ਕਾਲਾਂਵਾਲੀ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਐਡਵੋਕੇਟ ਭਾਈ ਵਿੰਦਰ ਸਿੰਘ ਖਾਲਸਾ ਤੋਂ 1771 ਵੋਟਾਂ ਨਾਲ ਹਾਰ ਗਏ ਹਨ।
SAD Parliamentary Board Meeting