Thursday, December 26, 2024

ਸੰਜੇ ਸਿੰਘ ਦੀ ਰਿਹਾਈ ਨੂੰ ਲੈਕੇ ‘ਆਪ’ ਵਰਕਰਾਂ ਦਾ ਪ੍ਰਦਰਸ਼ਨ

Date:

Sanjay Singh Latest News:

‘ਆਪ’ ਸਾਂਸਦ ਸੰਜੇ ਸਿੰਘ ਨੂੰ ਸ਼ਰਾਬ ਨੀਤੀ ਮਾਮਲੇ ‘ਚ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਣਾ ਹੈ। ਪਰ ਇਸ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਜੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਰਟੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ।

ਇਹ ਸਾਰੇ ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਵੱਲ ਮਾਰਚ ਕਰਨ ਵਾਲੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ।

13 ਅਕਤੂਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ, ਅੱਜ ਉਸ ਦੀ ਹਿਰਾਸਤ ਖ਼ਤਮ ਹੋ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਅਕਾਲੀ ਆਗੂ ਬੰਟੀ ਰੋਮਾਣਾ ਗ੍ਰਿਫਤਾਰ

ਸੁਣਵਾਈ ਖਤਮ ਹੁੰਦੇ ਹੀ ਸੰਜੇ ਸਿੰਘ ਨੇ ਮੀਡੀਆ ਨੂੰ ਕਿਹਾ ਕਿ ਮੋਦੀ ਜੀ ਭਾਰਤ ਦੇ ਪ੍ਰਧਾਨ ਮੰਤਰੀ ਨਹੀਂ ਬਲਕਿ ਅਡਾਨੀ ਦੇ ਹਨ। ਅਡਾਨੀ ਘੁਟਾਲਿਆਂ ਦੀ ਜਾਂਚ ਕਦੋਂ ਹੋਵੇਗੀ? ਇੱਥੇ ਦੱਸ ਦੇਈਏ ਕਿ ਦਿੱਲੀ ਹਾਈਕੋਰਟ ਨੇ 20 ਅਕਤੂਬਰ ਨੂੰ ‘ਆਪ’ ਨੇਤਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ। Sanjay Singh Latest News:

ਈਡੀ ਨੇ ਦਿੱਲੀ ਲਿਕਰ ਪਾਲਿਸੀ ‘ਚ ਮਨੀ ਲਾਂਡਰਿੰਗ ਮਾਮਲੇ ‘ਚ 4 ਅਕਤੂਬਰ ਨੂੰ ਕਰੀਬ 10 ਘੰਟੇ ਦੀ ਛਾਪੇਮਾਰੀ ਤੋਂ ਬਾਅਦ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। 5 ਅਕਤੂਬਰ ਨੂੰ ਉਸ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 10 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ। ਬਾਅਦ ਵਿੱਚ ਰਿਮਾਂਡ ਤਿੰਨ ਦਿਨ ਹੋਰ ਵਧਾ ਦਿੱਤਾ ਗਿਆ। ਅਦਾਲਤ ਨੇ ਸੰਜੇ ਸਿੰਘ ਨੂੰ ਮੀਡੀਆ ਨਾਲ ਗੱਲ ਨਾ ਕਰਨ ਦੀ ਵੀ ਸਲਾਹ ਦਿੱਤੀ ਸੀ। ਫਿਰ ਕੇਸ ਦੀ ਸੁਣਵਾਈ 13 ਅਕਤੂਬਰ ਨੂੰ ਹੋਈ, ਜਿੱਥੇ ਅਦਾਲਤ ਨੇ ਉਸ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। Sanjay Singh Latest News:

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...