ਮੋਗਾ 3 ਸਤੰਬਰ:
ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸ੍ਰ. ਸਰਬਜੀਤ ਸਿੰਘ ਧਾਲੀਵਾਲ ਜਿ਼ਲ੍ਹਾ ਤੇ ਸੈਸ਼ਨ ਜੱਜ-ਕਮ-ਚੈਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਰੋਡ ਮੋਗਾ ਵਿਖੇ ਸ੍ਰ. ਸਰਬਜੀਤ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸਾਨੂੰ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਆਉਣ ਵਾਲੀ ਪੀੜੀ ਲਈ ਇੱਕ ਪ੍ਰਦੂਸਣ ਮੁਕਤ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ ਤਾਂ ਜੋ ਹਰੇਕ ਵਿਅਕਤੀ ਸਾਫ ਹਵਾ ਵਿੱਚ ਸਾਹ ਲੈ ਸਕੇ ਅਤੇ ਬਿਮਾਰੀਆਂ ਤੋਂ ਬਚਿਆ ਰਹੇ।ਉਨ੍ਹਾਂ ਕਿਹਾ ਕਿ ਬੂਟੇ ਲਗਾ ਕੇ ਸਮੇਂ-ਸਮੇਂ ਤੇ ਇਨ੍ਹਾਂ ਦੀ ਦੇਖਭਾਲ ਵੀ ਕਰਨੀ ਬਹੁਤ ਜ਼ਰੂਰੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਸ੍ਰ. ਹਰਜੀਤ ਸਿੰਘ, ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਸਿ਼ਲਪੀ ਗੁਪਤਾ, ਚੀਫ ਲੀਗਲ ਏਡ ਡਿਫੈਂਸ ਕੌਂਸਲ ਸਮੀਰ ਗੁਪਤਾ ਤੇ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਸ੍ਰ. ਪ੍ਰੀਤਇੰਦਰ ਸਿੰਘ ਗਿੱਲ ਮੋਗਾ ਵੱਲੋਂ ਵੀ ਬੂਟੇ ਲਾਏ ਗਏ।
ਇਨ੍ਹਾਂ ਤੋਂ ਇਲਾਵਾ ਇੱਥੇ ਵਣ ਵਿਭਾਗ ਦੇ ਬਲਾਕ ਅਫਸਰ ਸ੍ਰ. ਕੰਵਲਨੈਨ ਸਿੰਘ, ਬੀਟ ਇੰਚਾਰਜ ਸ੍ਰ. ਪਰਮਿੰਦਰ ਸਿੰਘ ਤੇ ਮਨਮੀਤ ਸਿੰਘ ਵੱਲੋਂ ਵੀ ਬੂਟੇ ਲਾਏ ਗਏ। ਸੀ.ਜੇ.ਐਮ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਲਗਾਏ ਬੂਟੇ
[wpadcenter_ad id='4448' align='none']