Friday, December 27, 2024

ਬਿੱਟੂ ਦੇ ਤਾਲਿਬਾਨ ਵਾਲੇ ਬਿਆਨ ‘ਤੇ ਕਿਸਾਨ ਆਗੂ ਨੇ ਦਿੱਤਾ ਕਰਾਰਾ ਜਵਾਬ , ਕਿਹਾ-ਅਸੀਂ ਨਹੀਂ, ਭਾਜਪਾ ਵਾਲੇ ਤਾਲਿਬਾਨ

Date:

Sarwan Singh Pandher on Bittu

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ ਕਾਫੀ ਜਿਆਦਾ ਨਾਰਾਜ਼ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੁਖੀ ਸਰਵਣ ਸਿੰਘ ਪੰਧੇਰ ਨੇ ਮੁਆਫ਼ੀ ਮੰਗਣ ਲਈ ਕਿਹਾ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਤੇ ਇਹ ਜਾਂਚ ਜ਼ਿਮਨੀ ਚੋਣਾਂ ਤੋਂ ਬਾਅਦ ਕਰਵਾਈ ਜਾਵੇਗੀ। ਕਿਸਾਨ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਬਿੱਟੂ ਜਦੋਂ ਕਾਂਗਰਸ ਵਿੱਚ ਸੀ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਬੋਲਦਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਜਿਹਾ ਹੀ ਕਰਦੇ ਸਨ ਪਰ ਹੁਣ ਉਹ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ।

ਪੰਧੇਰ ਨੇ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗ਼ਲਤ ਹੈ। ਭਾਜਪਾ ਸਰਕਾਰ ਨੇ ਦੋ ਸਾਲਾਂ ਤੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ, ਜਿਸ ਕਾਰਨ ਸਥਿਤੀ ਹੋਰ ਬਦਤਰ ਹੋ ਗਈ ਹੈ।ਡੀਏਪੀ ਖਾਦ ਦੀ ਘਾਟ ਪੰਜਾਬ ਵਿੱਚ ਹੀ ਨਹੀਂ ਸਗੋਂ ਯੂਪੀ, ਹਰਿਆਣਾ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹੈ। ਸਰਕਾਰ 51% ਉਦਯੋਗਾਂ ਅਤੇ 25% ਟਰਾਂਸਪੋਰਟ ਵਾਹਨਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰਦੀ? ਜਦੋਂਕਿ ਪਰਾਲੀ ਸਾੜਨ ਲਈ ਸਿਰਫ਼ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੈਲਰ ਮਾਲਕਾਂ ਦਾ ਬਿਆਨ ਹੈ ਕਿ ਝੋਨੇ ਦੀ 4 ਵਾਰ ਸੈਂਪਲਿੰਗ ਕੀਤੀ ਜਾਂਦੀ ਹੈ। ਜੇ 4 ਵਾਰ ਸੈਂਪਲਿੰਗ ਹੋ ਚੁੱਕੀ ਹੈ ਤਾਂ ਝੋਨੇ ਦੇ ਸੈਂਪਲ ਦੂਜੇ ਰਾਜਾਂ ਵਿੱਚ ਜਾ ਕੇ ਫੇਲ ਕਿਵੇਂ ਹੋ ਸਕਦੇ ਹਨ। ਇਹ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਹੈ। ਇੱਕ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

Read Also : 2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਰਵਣ ਪੰਧੇਰ ਨੇ ਵੀ ਰਵਨੀਤ ਬਿੱਟੂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਸ਼ਬਦ ਦੀ ਵਰਤੋਂ ਪੂਰੀ ਤਰ੍ਹਾਂ ਗ਼ਲਤ ਹੈ। ਅਸਲ ਤਾਲਿਬਾਨ ਭਾਜਪਾ ਹੈ, ਜਿਸ ਨੇ ਮਣੀਪੁਰ ਵਿੱਚ ਹਿੰਸਾ ਨੂੰ ਬੜ੍ਹਾਵਾ ਦਿੱਤਾ। ਪੰਧੇਰ ਮੁਤਾਬਕ ਬਿੱਟੂ ਨੂੰ ਆਪਣੇ ਬਿਆਨ ਲਈ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Sarwan Singh Pandher on Bittu

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...