Satinder Satti: ਅਦਾਕਾਰਾ, ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਇੱਕ ਨਵਾਂ ਮਾਅਰਕਾ ਮਾਰਿਆ ਹੈ। ਅਦਾਕਾਰਾ ਦੇ ਕੈਨੇਡੀਅਨ ਵਕੀਲ ਬਣਨ ਦੀ ਚਰਚਾ
- Satinder Satti ਬਣੀ Canadian ਵਕੀਲ, ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਸਥਾਪਿਤ ਕੀਤਾ ਮੀਲ ਪੱਥਰ
- ਮਕਬੂਲ ਪੰਜਾਬੀ ਕਲਾਕਾਰ ਸਤਿੰਦਰ ਸੱਤੀ ਕੈਨੇਡਾ ਵਿੱਚ ਬਣੀ ਵਕੀਲ, ਪੰਜਾਬੀ ਇੰਡਸਟਰੀ ਵਿੱਚੋ ਵਕੀਲ ਬਣਨ ਵਾਲੀ ਪਹਿਲੀ ਸ਼ਖਸ਼ੀਅਤ |
Satinder Sati lawyer in Canada Satinder Satti: ਅਦਾਕਾਰਾ, ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਇੱਕ ਨਵਾਂ ਮਾਅਰਕਾ ਮਾਰਿਆ ਹੈ। ਅਦਾਕਾਰਾ ਦੇ ਕੈਨੇਡੀਅਨ ਵਕੀਲ ਬਣਨ ਦੀ ਚਰਚਾ ਹੈ, ਜਿਸ ਬਾਰੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਉਹ ਸਹੁੰ ਚੁੱਕਦੀ ਵੀ ਨਜ਼ਰ ਆ ਰਹੀ ਹੈ।
ਅੱਜ ਕਲ ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ‘ਚ ਰਹਿੰਦੀਆਂ ਹਨ ਪਰ ਹੁਣ ਇੱਕ ਵਾਰ ਫਿਰ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। ਅੱਜ ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ।Satinder Sati lawyer in Canada
ਇਸਤੋਂ ਪਹਿਲਾਂ ਤੁਸੀ ਉਨ੍ਹਾਂ ਨੂੰ ਐਂਕਰਿੰਗ ਕਰਦੇ ਵੀ ਵੇਖਿਆ ਹੋਵੇਗਾ। ਬਹੁਤ ਘੱਟ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਕੀਤੀ ਹੈ ਅਤੇ ਹੁਣ ਉਨ੍ਹਾਂ ਨੇ ਕੈਨੇਡਾ ਵਿੱਚ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇੱਕ ਸਮਾਗਮ ਦੌਰਾਨ ਵਕੀਲ ਦੀ ਸਹੁੰ ਚੁੱਕੀ। ਦੱਸ ਦੇਈਏ ਕਿ ਕੋਰੋਨਾ ਕਾਲ ਦੌਰਾਨ ਅਦਾਕਾਰਾ ਕੈਨੇਡਾ ਵਿੱਚ ਫਸ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੜ੍ਹਾਈ ਨੂੰ ਅਪਗ੍ਰੇਡ ਕੀਤਾ ਸੀ ਅਤੇ ਕੈਲਗਰੀ ਤੋਂ ਲਾਅ ਦੀ ਡਿਗਰੀ ਹਾਸਲ ਕੀਤੀ।Satinder Sati lawyer in Canada
ਸਤਿੰਦਰ ਸੱਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੰਤ ਮਾਂਗਟ ਨੇ ਕੈਨੇਡਾ ਵਿੱਚ ਲਾਅ ਦੀ ਡਿਗਰੀ ਹਾਸਲ ਕਰਨ ਲਈ ਪ੍ਰੇਰਿਆ। ਉਪਰੰਤ ਉਸ ਨੇ ਕੈਲਗਰੀ ਤੋਂ ਵਕੀਲ ਗੁਰਪ੍ਰੀਤ ਔਲਖ ਤੋਂ ਵਕੀਲਗੀ ਦੀਆਂ ਬਾਰੀਕੀਆਂ ਸਿੱਖੀਆਂ। ਉਨ੍ਹਾਂ ਦੱਸਿਆ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਕਲਾਕਾਰ ਬਣਨ ਪਿੱਛੋਂ ਵਕੀਲ ਦੀ ਡਿਗਰੀ ਹਾਸਲ ਕੀਤੀ ਹੋਵੇ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਦੱਸ ਦੇਈਏ ਕਿ ਸੱਤੀ ਨੇ ਹੁਣ ਮਾਈ ਐਫਐਮ ਵੱਜੋਂ ਸ਼ੋਅ ਸ਼ੁਰੂ ਕੀਤਾ ਹੋਇਆ ਹੈ।
ALSO READ :ਇਸ ਫੁਟਬਾਲ ਖਿਡਾਰੀ ਨੇ ਆਪਣੀ ਟੀਮ ਲਈ ਸੋਨੇ ਨੇ ਬਣੇ 35 ਆਈਫੋਨ ਕੀਤੇ ਆਡਰ ਕਿੰਨੀ ਬਣਦੀ ਹੈ ਕੀਮਤ ਪੜੋ ਪੂਰੀ ਖਬਰ!