ਮੈਂ 16 ਮਾਰਚ 2022 ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ-ਭਗਵੰਤ ਮਾਨ

ਲੁਧਿਆਣਾ, 10 ਦਸੰਬਰ

ਸਕੀਮ ਦੀ ਸੁਰੂਆਤ ਕਰਦੇ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਮੈ ਇਸ ਦਿਨ ਦੀ ਉਡੀਕ 16 ਮਾਰਚ 2022 ਤੋਂ ਕਰ ਰਿਹਾ ਸੀ। ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।

[wpadcenter_ad id='4448' align='none']