ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ ਸਾਵਧਾਨ!

Scammers beware

Scammers beware

ਚੰਡੀਗੜ੍ਹ ਪੁਲਿਸ ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਨਜ਼ਰ ਆਵੇਗੀ। ਪੁਲਿਸ ਵੱਲੋਂ ਸ਼ਹਿਰ ’ਚ ਮਾਹੌਲ ਖਰਾਬ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸਮੂਹ ਡੀਐੱਸਪੀ ਅਤੇ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ।

ਹੋਲੀ ਵਾਲੇ ਦਿਨ ਸ਼ਹਿਰ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸ਼ਹਿਰ ਵਿਚ ਅੰਦਰੂਨੀ ਤੇ ਬਾਹਰੀ ਸੜਕਾਂ ਉਤੇ ਪੁਲਿਸ ਵੱਲੋਂ 102 ਥਾਵਾਂ ਉਤੇ ਨਾਕਾਬੰਦੀ ਕੀਤੀ ਜਾਵੇਗੀ। ਇਸ ਦੌਰਾਨ ਇਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਚੰਡੀਗੜ੍ਹ ਪੁਲਿਸ ਵੱਲੋਂ ਸ਼ਹਿਰ ਵਿਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸਵੇਰੇ 9 ਤੋਂ 4 ਵਜੇ ਅਤੇ ਸ਼ਾਮ 6 ਤੋਂ 10 ਵਜੇ ਤੱਕ ਨਾਕਾਬੰਦੀ ਕੀਤੀ ਜਾਵੇਗੀ।Scammers beware

also read :- ਮੁੱਖ ਮੰਤਰੀ ਪੰਜਾਬ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾਂ !

ਪੁਲਿਸ ਬੁਲਾਰੇ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਚਲਾਉਣ ਉਤੇ ਤੁਰੰਤ ਵਾਹਨ ਜ਼ਬਤ ਕੀਤੇ ਜਾਣਗੇ। ਉਨ੍ਹਾਂ ਸਾਰਿਆਂ ਨੂੰ ਰੰਗਾਂ ਦੇ ਤਿਉਹਾਰ ਨੂੰ ਸ਼ਾਂਤਮਈ ਢੰਗ ਨਾਲ ਖੁਸ਼ੀ-ਖੁਸ਼ੀ ਘਰ ਵਿੱਚ ਰਹਿ ਕੇ ਮਨਾਉਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਪੁਲਿਸ ਵੱਲੋਂ ਸ਼ਹਿਰ ਵਿਚ ਸੈਕਟਰ-11/12 ਦੇ ਗੇੜੀ ਰੂਟ ਤੋਂ ਸੈਕਟਰ-9/10 ਦੇ ਛੋਟੇ ਚੌਕ ਤੱਕ ਵਾਹਨਾਂ ਉਤੇ ਰੋਕ ਲਗਾ ਦਿੱਤੀ ਹੈ।Scammers beware

[wpadcenter_ad id='4448' align='none']