Sunday, January 19, 2025

ਸਾਲ 2023-24 ਲਈ 2.6 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਅਧੀਨ ਲਿਆਉਣ ਦਾ ਰੱਖਿਆ ਟੀਚਾ

Date:

ਚੰਡੀਗੜ੍ਹ, 23 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। 

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ।  ਅੱਜ ਇੱਥੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ,  ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। 

READ ALSO : ਸੰਯੁਕਤ ਰਾਸ਼ਟਰ ‘ਚ ​​ਭਾਰਤ ਖਿਲਾਫ ਫਿਰ ਬੋਲੇ ਜਸਟਿਨ ਟਰੂਡੋ

ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ  ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ। Scholarship Scheme

ਇਸ ਮੌਕੇ ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।Scholarship Scheme

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...