ਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ

Date:

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ ‘ਚ ਕੀਤੀ ਸ਼ਮੂਲੀਅਤ

ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ ‘ਤੇ ਪਹਿਰਾ ਦੇਣ ਦੀ ਲੋੜ ‘ਤੇ ਜ਼ੋਰ

ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ, 7 ਮਈ:

school curriculum conspiratoriallyਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ।

ਮੋਹਾਲੀ ਦੇ ਫ਼ੇਜ਼ 3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਸਭਾ ਮੋਹਾਲੀ ਵੱਲੋਂ ਕਰਵਾਏ ਗਏ ਸਮਾਗਮ ‘ਚ ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿੱਚ ਚੰਗੀ ਪਹਿਲ ਕਰਾਰ ਦਿੱਤਾ।

ਮਿਸਲਾਂ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਸਿੱਖਾਂ ਦੀ ਗਿਣਤੀ ਮਹਿਜ਼ 6 ਫ਼ੀਸਦੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗੁਰਬਾਣੀ ਉਦੋਂ ਹਰ ਘਰ ਵਿੱਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ ਜਿਸ ਕਾਰਨ ਸਿੱਖਾਂ ਦੀ ਹਰ ਮੈਦਾਨ ਫ਼ਤਹਿ ਹੁੰਦੀ ਰਹੀ।school curriculum conspiratorially

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਗੁਰੂ ਘਰ ਲਈ ਨਿਸ਼ਕਾਮ ਸੇਵਾ ਦਾ ਜ਼ਿਕਰ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਕਿਲ੍ਹਾ ਫ਼ਤਹਿ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਘਰਾਂ ਨੂੰ ਉਸਾਰਨ ਵੱਲ ਤਰਜੀਹ ਦਿੱਤੀ ਨਾਕਿ ਸਿਰਫ਼ ਆਪਣੇ ਲਈ ਪੈਸਾ ਜੋੜਿਆ।

ਸ. ਸੰਧਵਾਂ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।school curriculum conspiratorially

ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸੇ ਤਰ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਥੇ ਮਹਾਨ ਸਿੱਖ ਜਰਨੈਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ, ਉਥੇ ਉਨ੍ਹਾਂ ਨੇ ਰਾਮਗੜ੍ਹੀਆ ਭਵਨ ਦੇ ਹਾਲ ਨੂੰ ਨਵਿਆਉਣ ਦੀ ਜ਼ਿੰਮੇਵਾਰੀ ਵੀ ਲਈ।

Share post:

Subscribe

spot_imgspot_img

Popular

More like this
Related

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ...

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...