Saturday, December 21, 2024

ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

Date:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ।

ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ।
ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।

ਇਸ ਦੇ ਨਾਲ ਹੀ ਸ. ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।

Also Read : ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

Share post:

Subscribe

spot_imgspot_img

Popular

More like this
Related

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ

ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ...