ਫਿਰੋਜ਼ਪੁਰ 6 ਜੂਨ ( ) ਬੀ.ਐਸ.ਐਫ ਦੇ ਜਵਾਨਾ ਅਤੇ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਿਸ ਪ੍ਰਕਾਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਡੋਰ ਟੂ ਡੋਰ ਕੱਚਰੇ ਦੀ ਕੁਲੈਕਸ਼ਨ ਕੀਤੀ ਜਾਂਦੀ ਹੈ ਅਤੇ ਕੱਚਰੇ ਨੂੰ ਸੈਗਰੀਗੇਸ਼ਨ ਰੂਪ ਵਿੱਚ ਵੱਖ-ਵੱਖ ਪ੍ਰਕਾਰ ਇਕੱਠਾ ਕੀਤਾ ਜਾਂਦਾ ਹੈ। ਇਸ ਕੱਚਰੇ ਨੂੰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਣਾਈਆਂ ਗਈਆਂ ਕੰਪੋਸਟ ਪਿੱਟਾਂ ਰਾਹੀਂ ਖਾਦ ਦੇ ਰੂਪ ਵਿੱਚ ਤਬਦੀਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੱਸਿਆ ਕਿ ਇਸ ਕੱਚਰੇ ਅੰਦਰ ਡਰਾਈ ਮਟੀਰੀਅਲ ਨੂੰ ਰੀਸਾਈਕਲ, ਰੀਸੇਲ ਅਤੇ ਰੀਯੂਜ ਕਰਨ ਲਈ 2 ਐਮ.ਆਰ.ਐਫ ਬਣਾਏ ਗਏ ਹਨ। ਜਿਨਾਂ ਵਿੱਚ ਸੁੱਕੇ ਕੱਚਰੇ ਨੂੰ ਵੱਖ-ਵੱਖ ਤਰੀਕਿਆਂ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਗਰ ਕੌਂਸਲ ਵੱਲੋਂ ਤਿਆਰ ਕੀਤੀ ਜੈਵਿਕ ਖਾਦ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਜੈਵਿਕ ਖਾਦ ਅੰਦਰ ਵੱਖ-ਵੱਖ ਪ੍ਰਕਾਰ ਦੇ ਤੱਤਾਂ ਬਾਰੇ ਵੀ ਵਿਸਥਾਰਪੂਰਕ ਦੱਸਿਆ ਗਿਆ।
ਇਸ ਮੌਕੇ ਤੇ ਬੀ.ਐਸ.ਐਫ ਦੇ ਜਵਾਨਾਂ ਨੇ ਨਗਰ ਕੌਂਸਲ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਸੁਚੱਜੇ ਢੰਗ ਨਾਲ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਵੀ ਦਿੱਤੇ ਗਏ।
ਇਸ ਮੌਕੇ ਤੇ ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜਸਾਧਕ ਅਫਸਰ ਸ੍ਰੀ ਹੈਪੀ ਜਿੰਦਲ, ਮਿਉਂਸੀਪਲ ਇੰਜੀਨੀਅਰ ਸ੍ਰੀ ਚਰਨ ਪਾਲ ਸਿੰਘ, ਚੀਫ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ।