ਸਕੂਲੀ ਵਿਦਿਆਰਥੀਆਂ ਨੇ ਲੋਕਤੰਤਰ ਨੂੰ ਮਜਬੂਤ ਕਰਨ ਦਾ ਲਿਆ ਪ੍ਰਣ

ਅੰਮ੍ਰਿਤਸਰ 6 ਦਸੰਬਰ 2023–

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਵੇਰ ਦੀ ਸਭਾ ਵਿੱਚ ਜਿਲ੍ਹੇ ਦੇ ਅਨੇਕਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਵੱਡੇ ਮੈਂਬਰਾਂ ਨੂੰ ਆਪਣਾ ਨਾਂ ਵੋਟਰ ਸੂਚੀ ਵਿੱਚ ਚੈੱਕ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਸ ਮੌਕੇ ਸਵੇਰ ਦੀ ਸਭਾ ਵਿੱਚ ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਲੈੱਕਚਰ ਵੀ ਦਿੱਤੇ ਗਏ। ਜਿਸ ਵਿੱਚ ਭਾਰਤੀ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਅਤੇ ਫ਼ਰਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਬੱਚਿਆਂ ਨਾਲ ਵੋਟਰ ਹੈਲਪਲਾਈਨ ਐਪ,ਐਨ.ਵੀ.ਐਸ.ਪੀ.ਪੋਰਟਲ ਅਤੇ ਡਾਇਲ 1950 ਸੇਵਾ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਜਿਕਰਯੋਗ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਤਹਿਤ ਜਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾੳੇੁਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਇਸ  ਮੁਹਿੰਮ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ ਅਤੇ ਯੋਗ ਨੌਜਨਾਵਾਂ ਵਿੱਚ ਵੋਟ ਬਣਾਉਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਭਾਰਤ ਚੋਣ ਕਮਿਸ਼ਨ ਵਲੋਂ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ 09 ਦਸੰਬਰ ਤੱਕ ਜਾਰੀ ਰਹੇਗੀ। 

[wpadcenter_ad id='4448' align='none']