ਮਾਨਸਾ,16 ਜੁਲਾਈ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਸਰਦੂਲਗੜ੍ਹ ਦੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੇ ਕੰਡਕਟਰ, ਡਰਾਈਵਰਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ।
ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਜਿੰਨ੍ਹਾਂ ਸਕੂਲਾਂ ਦੀਆਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਣ ਕੀਤੇ ਗਏ।
ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ
[wpadcenter_ad id='4448' align='none']