Schools, colleges closed ਅਤਿ ਦੀ ਗਰਮੀ ਕਾਰਨ ਬਣ ਰਹੇ ਗੰਭੀਰ ਹਾਲਾਤ ਦੇ ਮੱਦੇਨਜ਼ਰ 17 ਅਪਰੈਲ ਤੋਂ ਪੱਛਮੀ ਬੰਗਾਲ ਦੇ ਸਾਰੇ ਸਕੂਲ ਅਤੇ ਕਾਲਜ ਇਕ ਹਫਤੇ ਲਈ ਬੰਦ (School Closed) ਰਹਿਣਗੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਸਕੂਲ ਤੋਂ ਵਾਪਸ ਆਉਣ ‘ਤੇ ਸਿਰਦਰਦ ਅਤੇ ਹੋਰ ਸਿਹਤ ਸਮੱਸਿਆਵਾਂ ਦੀ ਸ਼ਿਕਾਇਤ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧੁੱਪ ‘ਚ ਬਾਹਰ ਨਾ ਜਾਣ ਦੀ ਵੀ ਅਪੀਲ ਕਰਾਂਗੀ।
ਮੁੱਖ ਮੰਤਰੀ ਨੇ ਬਿਆਨ ਚ ਦੱਸਿਆ ਕਿ ਗਰਮੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਇਸ ਹਫਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।Schools, colleges closed
ਉਨ੍ਹਾਂ ਕਿਹਾ ਕਿ ਮੈਂ ਪ੍ਰਾਈਵੇਟ ਸਕੂਲਾਂ ਕਾਲਜਾਂ ਨੂੰ ਵੀ ਇਸ ਸਮੇਂ ਦੌਰਾਨ ਅਜਿਹਾ ਕਰਨ ਦੀ ਅਪੀਲ ਕਰਦੀ ਹਾਂ। ਇਸ ਤੋਂ ਪਹਿਲਾਂ, ਪੱਛਮੀ ਬੰਗਾਲ ਸਰਕਾਰ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਪਹਾੜੀ ਖੇਤਰਾਂ ਨੂੰ ਛੱਡ ਕੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਤਿੰਨ ਹਫਤੇ ਪਹਿਲਾਂ 2 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਲਈ ਇੱਕ ਅਧਿਕਾਰਤ ਨੋਟਿਸ ਜਾਰੀ ਕੀਤਾ ਸੀ
also read :- ਮੌਸਮ ਜਲਦ ਹੀ ਬਦਲੇਗਾ ਆਪਣਾ ਮਿਜ਼ਾਜ , ਜਾਣੋ ਅਗਲੇ ਦਿਨਾਂ ਦਾ ਹਾਲ
ਪੱਛਮੀ ਬੰਗਾਲ ‘ਚ ਜ਼ਿਆਦਾਤਰ ਥਾਵਾਂ ‘ਤੇ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਹੋਰ ਵਧਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 19 ਅਪ੍ਰੈਲ ਤੱਕ ਹੀਟਵੇਵ ਦੇ ਹਾਲਾਤ ਜਾਰੀ ਰਹਿਣਗੇ। ਅਜਿਹੀ ਸਥਿਤੀ ਵਿੱਚ ਹਰ ਕਿਸੇ ਨੂੰ ਹੀਟ ਸਟ੍ਰੋਕ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।Schools, colleges closed