Schools will remain closed
ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਜ਼ਿਆਦਾਤਰ ਸੂਬਿਆਂ ‘ਚ ਬਾਰਿਸ਼ ਸ਼ੁਰੂ ਹੋ ਗਈ। ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਜਿੱਥੇ ਹੀਟਵੇਵ ਤੋਂ ਬਾਅਦ ਠੰਢ ਬਣਿਆਂ ਹੈ, ਉੱਥੇ ਹੀ ਇਹ ਬੱਚਿਆਂ ਲਈ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ਉਤੇ ਸਕੂਲ ਬੰਦ (School closed) ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਅਤੇ ਕਰਨਾਟਕ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਦੇ ਕਈ ਇਲਾਕਿਆਂ ‘ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਸਥਿਤੀ ਵਿਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ। ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ (Schools Closed in Mumbai) ਕਰ ਦਿੱਤੇ ਗਏ ਹਨ।Schools will remain closed
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ। ਸਭ ਤੋਂ ਵੱਧ ਪ੍ਰਭਾਵ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ ‘ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਤਿੰਨਾਂ ਥਾਵਾਂ ‘ਤੇ ਦੋ ਦਿਨਾਂ ਲਈ ਬਾਰਿਸ਼ ਲਈ ਰੈੱਡ ਅਲਰਟ ਸੀ, ਜਦਕਿ 11 ਜੁਲਾਈ ਨੂੰ ਯੈਲੋ ਅਲਰਟ ਹੈ। ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ 12 ਜੁਲਾਈ ਤੱਕ ਬੰਦ (Schools Closed in Karnataka) ਕਰ ਦਿੱਤੇ ਗਏ ਹਨ।Schools will remain closed
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2024)
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹਰ ਸਾਲ ਜੁਲਾਈ ‘ਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋਂ ਤੇਜ਼ ਹਵਾਵਾਂ ਕਾਰਨ ਮੁੰਬਈ ਦੀ ਹਾਲਤ ਵੀ ਠੀਕ ਨਹੀਂ ਹੈ। ਅਜਿਹੇ ‘ਚ ਮੁੰਬਈ ‘ਚ ਜ਼ਿਆਦਾਤਰ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਅਸਲ ਵਿਚ ਅਜਿਹੇ ਮੌਸਮ ਵਿੱਚ ਆਵਾਜਾਈ ਦੀ ਕੋਈ ਗਾਰੰਟੀ ਨਹੀਂ ਹੁੰਦੀ ਅਤੇ ਮੌਸਮੀ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।