ਐਸ.ਡੀ.ਐਮ ਫਰੀਦਕੋਟ ਨੇ ਯੰਗ ਵੋਟਰਜ ਨੂੰ ਕੀਤਾ ਉਤਸ਼ਾਹਿਤ

Date:

ਫ਼ਰੀਦਕੋਟ 02 ਅਪ੍ਰੈਲ,2024

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲੇ ਅੰਦਰ ਲੋਕ ਸਭਾ ਚੋਣਾਂ 2024 ਲਈ ਯੰਗ ਵੋਟਰਜ ਨੂੰ ਉਤਸਾਹਿਤ ਕਰਨ ਲਈ ਐਸ.ਡੀ.ਐਮ ਫਰੀਦਕੋਟ ਸ੍ਰੀ ਵਰੁਣ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫਰੀਦਕੋਟ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨਾਂ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਦੇਸ਼ ਦੇ ਹਰ ਉਸ ਨਾਗਰਿਕ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਜਿਸ ਦੀ ਵੋਟ ਬਣੀ ਹੋਈ ਹੈ। ਉਹਨਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਇਸ ਸਬੰਧੀ ਦੂਜਿਆਂ ਨੂੰ ਵੀ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

 ਇਸ ਮੌਕੇ ਉਹਨਾਂ ਪੀ.ਡਬਲਿਊ.ਡੀ ਵੋਟਰ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠ ਕੇ ਵੋਟ ਪਾਉਣ ਦੇ ਅਧਿਕਾਰ, ਬਿਨਾਂ ਡਰ ਵੋਟ ਦੇ ਅਧਿਕਾਰ, ਬਿਨਾਂ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਸੀ. ਵਿਜਲ ਐਪ ਦੀ ਵਰਤੋਂ ਸਬੰਧੀ ਵੀ  ਜਾਣਕਾਰੀ ਦਿੱਤੀ ਤੇ ਕਿਹਾ ਕਿ ਸੀ.ਵਿਜਲ ਐਪ ਰਾਹੀਂ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਹੱਲ 100 ਮਿੰਟ ਦੇ ਵਿੱਚ ਵਿੱਚ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਫਰੀਦਕੋਟ-ਕਮ-ਉਪ ਜਿਲ੍ਹਾ ਸਿੱਖਿਆ ਅਫਸਰ (ਸੀ.ਸੈਕੰ)ਫਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਨੇ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਨੂੰ ਪਰਵ/ਤਿਉਹਾਰ ਮੰਨ ਕੇ ਸਭ ਨੂੰ ਚੋਣਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਹਨਾਂ ਯੰਗ ਵੋਟਰਜ਼ ਨੂੰ ਵੋਟਰ ਪ੍ਰਣ ਵੀ ਕਰਵਾਇਆ।

 ਇਸ ਮੌਕੇ ਡਾਇਟ ਪ੍ਰਿੰਸੀਪਲ ਦੀਪਕ ਸਿੰਘ ਨੇ ਸਭ ਨੂੰ ਜੀ ਆਇਆ ਆਖਦਿਆਂ ਵਿਦਿਆਰਥੀਆਂ ਨੂੰ ਭਾਸ਼ਣ. ਸਕਿਟ, ਲੇਖ, ਸਲੋਗਨ, ਕਵਿਤਾ, ਗੀਤ, ਚਾਟ ਮੇਕਿੰਗ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਘਰ ਘਰ ਪੁੱਜਦਾ ਕਰਨ ਲਈ ਪ੍ਰੇਰਿਆ।

 ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਸਹਾਇਕ ਜ਼ਿਲ੍ਹਾ ਨੋਡਲ ਅਫਸਰ ਸਵੀਪ ਨੇ ਕੀਤਾ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਵੀਪ ਟੀਮ ਦੇ ਮੈਂਬਰ ਨਵਦੀਪ ਸਿੰਘ ਰਿੱਕੀ, ਲੈਕਚਰਾਰ ਡਾਇਟ ਕੰਵਰਜੀਤ ਸਿੰਘ ਸੇਖੋਂ, ਡਾ. ਸੰਜੀਵ ਕਟਾਰੀਆ ਰਮਨਦੀਪ ਕੁਲਾਰ ਨੇ ਅਹਿਮ ਯੋਗਦਾਨ ਦਿੱਤਾ।

Share post:

Subscribe

spot_imgspot_img

Popular

More like this
Related