ਮੋਗਾ, 7 ਮਈ:
ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ ਉੱਪਰ ਵੋਟਰਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਕਿਸੇ ਵੀ ਵੇੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਮੋਗਾ ਦੇ ਹਰੇਕ ਪੋਲਿੰਗ ਬੂਥ ਉੱਪਰ ਲੋੜੀਂਦੀਆਂ ਸਹੂਲਤਾਂ ਜਿਵੇਂ ਕਿ ਬੂਥਾਂ ਉੱਪਰ ਰੈਂਪ, ਕਮਰੇ ਵਿੱਚ ਲਾਈਟ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਾਥਰੂਮ, ਟਾਇਲਟਸ, ਸ਼ਾਮਿਆਨੇ ਆਦਿ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ ਆਦਿ ਵੀ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਨੇ ਅੱਜ ਮੁੱਢਲੀਆ ਸਹੂਲਤਾਂ ਦੀ ਚੈਕਿੰਗ ਲਈ ਹਲਕਾ ਮੋਗਾ ਦੇ ਪੋਲਿੰਗ ਬੂਥਾਂ ਦੀ ਚੈਕਿੰਗ ਕਰਨ ਮੌਕੇ ਕੀਤਾ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪੋਲਿੰਗ ਬੂਥਾਂ ਉੱਪਰ ਸਾਰੀਆਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰੱਖੇ ਜਾਣ। ਪੋਲਿੰਗ ਬੂਥਾਂ ਉੱਪਰ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ।
ਬੂਥਾਂ ਦੀ ਚੈਕਿੰਗ ਸਮੇਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਸਵੀਪ ਗਤੀਵਿਧੀਆਂ ਵੀ ਜੰਗੀ ਪੱਧਰ ਉੱਪਰ ਜਾਰੀ ਰੱਖੀਆਂ ਜਾ ਰਹੀਆਂ ਹਨ ਕਿਉਂਕਿ ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਸਕਸ਼ਮ ਐਪ ਦਿਵਿਆਂਗਜਨਾਂ ਲਈ, ਵੋਟਰ ਹੈਲਪਲਾਈਨ ਐਪ ਸਾਰੇ ਵੋਟਰਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਸੀ ਵਿਜ਼ਲ ਐਪ ਉੱਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਤਹਿ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਵੀਪ ਟੀਮ ਮੋਗਾ ਵੱਲੋਂ ਵੋਟ ਪ੍ਰਤੀਸ਼ਤ ਵਧਾਉਣ ਦੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਬੂਥਾਂ ਤੇ ਸਵੀਪ ਗਤੀਵਿਧੀਆਂ ਕਰਕੇ ਵੋਟਰਾਂ ਨੂੰ ਜਾਗਰੂਕ ਕੀਤਾ। ਇਸੇ ਸਬੰਧ ਵਿੱਚ ਅੱਜ ਸੈਕਟਰ ਅਫਸਰ ਗੁਰਸ਼ਰਨ ਸਿੰਘ ਅਗਵਾਈ ਵਿੱਚ ਬੂਥ 136 ਨੂੰ ਕੇਂਦਰ ਮੰਨ ਕੇ, ਸਮਾਲ ਇੰਡਸਟਰੀ ਵਿਜਿਟ ਕੀਤੀ ਗਈ। ਇਸ ਵਿੱਚ ਕੰਮ ਕਰਦੇ ਸਾਰੇ ਮੁਲਾਜਮਾਂ ਨਾਲ ਵੋਟਾਂ ਸਬੰਧੀ ਗੱਲ ਹੋਈ ਅਤੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ।
ਮੁੱਢਲੀਆਂ ਸਹੂਲਤਾਂ ਦੀ ਚੈਕਿੰਗ ਲਈ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
Date: