ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ ‘ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ

Date:

• ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ

ਚੰਡੀਗੜ੍ਹ, 28 ਜੂਨ:

SDM OFFICE MALERKOTLA BRIBE ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। SDM OFFICE MALERKOTLA BRIBE

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। SDM OFFICE MALERKOTLA BRIBE

ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...