Friday, January 3, 2025

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਕਿਸਾਨਾਂ ਨੂੰ ਕੀਤਾ ਸਨਮਾਨਿਤ

Date:

ਮੋਗਾ 11 ਨਵੰਬਰ
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਐਸ.ਡੀ.ਐਮ. ਸਵਾਤੀ ਵੱਲੋਂ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਉਹਨਾਂ ਦੱਸਿਆ ਕਿ ਅਜਿਹੇ ਕਿਸਾਨ ਜਿਹੜੇ ਵਾਤਾਵਰਨ ਨੂੰ ਪਿਆਰ ਕਰਦੇ ਹਨ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਆਪਣੀ ਧਰਤੀ ਮਾਤਾ ਅਤੇ ਵਾਤਾਵਰਨ ਸ਼ੁੱਧਤਾ ਲਈ ਵਡਮੁੱਲਾ ਯੋਗਦਾਨ ਦੇ ਰਹੇ ਹਨ।ਐਸ ਡੀ ਐਮ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜਰੂਰਤ ਹੈ ਜਾਂ ਇਸ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ ਉਹਨਾਂ ਲਈ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ ਜਿਸਦੇ ਨੰਬਰਾਂ ਤੋਂ ਕਿਸਾਨ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related