ਐਸ.ਡੀ.ਐਮ ਅਹਿਮਦਗੜ੍ਹ ਨੇ ਪਿੰਡ ਜਾਡਲੀ ਖ਼ੁਰਦ ਦੇ ਕਿਸਾਨਾਂ ‘ਤੇ ਪਿੰਡ ਵਾਸੀਆਂ ਨੂੰ ਬਿਨਾਂ ਅੱਗ ਲਗਾਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਕੀਤਾ ਪ੍ਰੇਰਿਤ

SDM Tehsildaar Officers of Malerkotla:

ਮਾਲੇਰਕੋਟਲਾ 10 ਅਕਤੂਬਰ:

ਮਾਲੇਰਕੋਟਲਾ ਜ਼ਿਲ੍ਹੇ ਦੇ ਖੇਤਾਂ ਵਿੱਚ ਪਰਾਲੀ ਸਾੜਨੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਖੇਤਾਂ ਤੱਕ ਪਹੁੰਚ ਬਣਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ, ਸਬ ਡਵੀਜ਼ਨਾਂ ਦੇ ਐਸ.ਡੀ.ਐਮਜ ਸਮੇਤ ਮਾਲ ਵਿਭਾਗ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਸਾਧਕੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਰਕਾਰ ਵੱਲੋਂ ਕਰੀਬ 80 ਫ਼ੀਸਦੀ ਸਬਸਿਡੀ ਤੇ ਮੁਹੱਈਆ ਕਰਵਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: SGPC ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਛਿੜਕਣ ’ਤੇ ਪਾਬੰਦੀ

ਇਸੇ ਕੜੀ ਤਹਿਤ ਐਸ.ਡੀ.ਐਮ ਅਹਿਮਦਗੜ੍ਹ  ਸ੍ਰੀ ਹਰਬੰਸ ਸਿੰਘ ਨੇ ਪਿੰਡ ਜਾਡਲੀ ਖ਼ੁਰਦ ਦੇ ਅਗਾਂਹਵਧੂ ਕਿਸਾਨ ਕ੍ਰਿਪਾਲ ਸਿੰਘ ਦੇ ਖੇਤ ਵਿਖੇ ਪੁੱਜ ਕੇ ਇਲਾਕੇ ਦੇ ਹੋਰ ਕਿਸਾਨਾਂ ਅਤੇ ਹੋਰ ਪਿੰਡ ਨਿਵਾਸੀਆਂ ਨੂੰ ਅਗਾਂਹਵਧੂ ਕਿਸਾਨ ਤੋਂ ਸੇਧ ਲੈ ਕੇ ਬਿਨਾਂ ਅੱਗ ਲਗਾਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਦਾ ਬਿਨਾਂ ਅੱਗ ਲਗਾਏ ਨਿਪਟਾਰਾ ਕਰਨ ਵਾਲੇ ਕਿਸਾਨ ਹੋਰਨ ਲਈ ਪ੍ਰੇਰਨਾ ਸਰੋਤ ਬਣਦੇ ਹਨ। SDM Tehsildaar Officers of Malerkotla:

 ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣਾ ਸਮੇਂ ਦੀ ਲੋੜ ਹੈ, ਸਾਨੂੰ ਸਾਰਿਆਂ ਨੂੰ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਦਾ ਸੱਦਾ ਦਿੱਤਾ ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨ ਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ।

 ਪਿੰਡ ਜਾਡਲੀ ਖ਼ੁਰਦ ਦੇ ਅਗਾਂਹਵਧੂ ਕਿਸਾਨ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕੁੱਲ 09 ਏਕੜ ਜ਼ਮੀਨ (1.5 ਏਕੜ ਆਪਣੀ ਅਤੇ ਬਾਕੀ ਏਕੜ ਠੇਕੇ ਤੇ) ਖੇਤੀ ਕਰਦਾ ਹੈ। ਪਿਛਲੇ 5 ਸਾਲਾਂ ਤੋਂ ਉਸ ਨੇ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ  ਬਿਨਾਂ ਅੱਗSDM Tehsildaar Officers of Malerkotla:

[wpadcenter_ad id='4448' align='none']