ਐਸ.ਡੀ.ਐਮ. ਦੀ ਪ੍ਰਧਾਨਗੀ ਹੇਠ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ

ਬਾਘਾਪੁਰਾਣਾ, 6 ਅਪ੍ਰੈਲ
1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।
ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਵੋਟ ਨੂੰ ਯਕੀਨਨ ਤੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਸੁਨੇਹਾ ਦੇਣ ਲਈ, ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੋਟਰ ਜਾਗਰੂਕਤਾ ਤੋਂ ਇਲਾਵਾ ਵੋਟਾਂ ਸਬੰਧੀ ਵੋਟਰਾਂ ਦੇ ਹਰੇਕ ਤੌਰ ਦੇ ਸ਼ੰਕੇ ਦੂਰ ਕੀਤੇ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਅਤੇ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾਪੁਰਾਣਾ ਦੀਆਂ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ ਗਏ ਅਤੇ ਸਕੂਲੀ ਵਿਦਿਆਰਥੀਆਂ/ਸਟਾਫ਼ ਨੂੰ ਵੋਟਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਸ੍ਰ. ਹਰਕੰਵਲਜੀਤ ਸਿੰਘ ਨੇ  ਦੱਸਿਆ ਕਿ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਸਾਡਾ ਮੁਢਲਾ ਅਧਿਕਾਰ ਹੈ ਅਤੇ ਇਹ ਹਰੇਕ ਨਾਗਰਿਕ ਨੂੰ ਯਕੀਨਨ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਆਨੁਸਾਰ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨ ਕਰ ਰਿਹਾ ਹੈ ਜਿਸਦੇ ਨਤੀਜੇ ਸਾਰਥਿਕ ਸਿੱਧ ਹੋਣਗੇ।
ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਵਰਤੇ ਜਾਣ ਵਾਲੇ ਐਪ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ ਆਦਿ ਬਾਰੇ ਵੀ ਜਾਣਕਾਰੀ ਇਨ੍ਹਾਂ ਪ੍ਰੋਗਰਾਮਾਂ ਜਰੀਏ ਸਾਂਝੀ ਕੀਤੀ ਜਾ ਰਹੀ ਹੈ, ਯੋਗ ਉਮੀਦਵਾਰਾਂ ਦੀਆਂ ਹੁਣ ਵੀ ਵੋਟਾਂ ਬਣਾਈਆਂ ਜਾ ਰਹੀਆਂ ਹਨ।

[wpadcenter_ad id='4448' align='none']