Friday, January 17, 2025

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

Date:

• ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ

ਚੰਡੀਗੜ੍ਹ, 4 ਜੁਲਾਈ:

SDO for accepting bribe ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। SDO for accepting bribe

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ।
ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। SDO for accepting bribe

———

विजीलैंस ब्यूरो, पंजाब

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...