Seat belt is mandatory
ਕਾਰਾਂ ਤੇ ਮੋਟਰ ਗੱਡੀਆਂ ‘ਚ ਪਿਛਲੀ ਸੀਟ ਵਾਲਿਆਂ ਲਈ ਵੀ ਸੀਟ ਬੈਲਟ ਲਾਜ਼ਮੀ ਹੋ ਗਈ ਹੈ। ਏਡੀਜੀਪੀ ਟ੍ਰੈਫਿਕ ਏਐਸ ਰਾਏ ਨੇ ਕਿਹਾ ਕਿ ਭਾਰਤ ਸਰਕਾਰ ਦੇ ਫ਼ੈਸਲੇ ਨੂੰ ਹੀ ਅਸੀਂ ਸਟੇਟ ਲਾਗੂ ਕਰ ਰਹੇ ਹਾਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਾਰਾਂ ਅਤੇ ਮੋਟਰ ਗੱਡੀਆਂ ‘ਚ ਪਿਛਲੀ ਸੀਟ ਵਾਲਿਆਂ ਲਈ ਵੀ ਸੀਟ ਬੈਲਟ ਲਾਜ਼ਮੀ ਹੋ ਗਈ ਹੈ। ਹਾਲਾਂਕਿ ਭਾਰਤ ਸਰਕਾਰ ਪਹਿਲਾਂ ਹੀ ਇਸ ਸਬੰਧੀ ਫ਼ੈਸਲਾ ਕਰ ਚੁੱਕੀ ਹੈ, ਜਿਸ ਨੂੰ ਸੂਬੇ ‘ਚ ਹੁਣ ਲਾਗੂ ਕਰਨ ਦਾ ਹੁਕਮ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਜਾਰੀ ਕੀਤਾ ਗਿਆ ਹੈ।
ਜਾਰੀ ਹੁਕਮਾਂ ਵਿਚ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲਿਖਿਆ ਗਿਆ ਹੈ ਕਿ, ਆਪਣੇ ਅਧੀਨ ਤਾਇਨਾਤ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜਾਂ ਨੂੰ ਹਦਾਇਤ ਕਰੋ ਕਿ ਉਹ ਆਮ ਪਬਲਿਕ ਨੂੰ ਅਤੇ ਆਪਣੇ ਕਮਿਸ਼ਨਰੇਟ/ਜ਼ਿਲ੍ਹਾ ਵਿੱਚ ਚਲ ਰਹੀਆਂ
READ ALSO:ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ -ਗੁਰਮੀਤ ਸਿੰਘ ਖੁਡੀਆਂ
ਪੀ ਸੀ.ਆਰ ਮੁੱਖ-ਅਫਸਰ ਥਾਣਾ, ਚੌਕੀਆਂ, ਅਧਿਕਾਰੀਆਂ ਦੀਆਂ ਗੱਡੀਆਂ ਦੇ ਡਰਾਇਵਰਾਂ ਨੂੰ ਮੀਟਿੰਗ ਕਰਕੇ ਦੱਸਿਆ ਜਾਵੇ ਕਿ ਜਦੋਂ ਵੀ ਉਹ ਗੱਡੀ ਚਲਾਉਣਗੇ ਤਾਂ ਸੀਟ ਬੈਲਟ ਲਗਾਕੇ ਹੀ ਗੱਡੀ ਚਲਾਉਣਗੇ। ਜੇਕਰ ਕੋਈ ਗੰਨਮੈਨ ਡਰਾਇਵਰ ਦੇ ਸਾਈਡ ਵਾਲੀ ਸੀਟ ਤੇ ਬੈਠਦਾ ਹੈ ਤਾਂ ਉਹ ਵੀ ਸੀਟ ਬੈਲਟ ਲਗਾਕੇ ਬੈਠੇਗਾ।
Seat belt is mandatory