ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

Date:

ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

– ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ

-ਪੰਜਾਬ ਪੁਲਿਸ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਏਗੀ : ਅਰਪਿਤ ਸ਼ੁਕਲਾ

ਚੰਡੀਗੜ, 8 ਮਈ:
ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀਪੀਜ/ਐਸਐਸਪੀਜ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਲਈ ਰਾਜ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰਾਂ ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ ਨੂੰ ਅੰਤਰ-ਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਅਤੇ ਹਿਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਅਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।

ਉਨਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪੈਰਾ ਮਿਲਟਰੀ ਫੋਰਸਿਜ ਦੇ ਨਾਲ ਸਾਂਝੇ ਤੌਰ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਯਮਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਸੁਰੱਖਿਆ ਦੀ ਭਾਵਨਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਜਾਵੇਗਾ।

ਵਿਸ਼ੇਸ਼ ਡੀਜੀਪੀ ਨੇ ਕਿਹਾ, “ਅਸੀਂ ਸੁਰੱਖਿਅਤ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਾਂਗੇ।”

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨਿਚਰਵਾਰ ਨੂੰ ਨਜਾਇਜ਼ ਸਰਾਬ ਦੀ ਵਿਕਰੀ ਨੂੰ ਰੋਕਣ ਅਤੇ ਲਾਹਣ ਨਿਰਮਾਤਾਵਾਂ ‘ਤੇ ਨਿਗਾਹਸਾਨੀ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ਚਲਾਈ ਸੀ, ਜਿਸ ਤਹਿਤ 306 ਪੁਲਿਸ ਟੀਮਾਂ ਨੇ 775 ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ , ਜੋ ਪਿਛਲੇ ਦੋ ਸਾਲਾਂ ਵਿੱਚ ਆਬਕਾਰੀ ਐਕਟ ਅਧੀਨ ਤਿੰਨ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਸਨ। ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਬੋਤਲਾਂ ਨਾਜਾਇਸ਼ ਸਰਾਬ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜਾ ਅਪਰਾਧੀਆਂ (ਪੀ.ਓ.) ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ 44 ਭਗੌੜਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

—-

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...