ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਬੰਦ ਕਰਕੇ ‘ਆਪ’ ਨੂੰ ਦਬਾਇਆ ਨਹੀਂ ਜਾ ਸਕਦਾ : ਭਗਵੰਤ ਮਾਨ

Date:

Self cannot be suppressed

ਕੇਂਦਰ ਸਰਕਾਰ ਦੀ ਸ਼ਹਿ ’ਤੇ ਈ. ਡੀ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਬੰਦ ਕਰਕੇ ਸੋਚਿਆ ਕਿ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਪਰ ਭਗਤ ਸਿੰਘ ਦੀ ਸੋਚ ਅਤੇ ਇਨਕਲਾਬ ’ਚੋਂ ਪੈਦਾ ਹੋਈ ਪਾਰਟੀ ਨੂੰ ਦਬਾਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਟਾਂਡਾ ਵਿਖੇ ਪਾਰਟੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਕੱਢੇ ਗਏ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਚੱਬੇਵਾਲ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿਪਾ, ਹਲਕਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ , ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਡਾ. ਰਵਜੋਤ ਸਿੰਘ ਤੇ ਚੇਅਰਮੈਨ ਹਰਮੀਤ ਔਲਖ ਵੀ ਉਨ੍ਹਾਂ ਨਾਲ ਸਨ।Self cannot be suppressed

also read :- ਪਾਣੀ ਦੀ ਘਾਟ ਨੂੰ ਪੂਰਾ ਕਰਦੈ ‘ਖਰਬੂਜਾ’, ਖਾਣ ਨਾਲ ਹੋਣਗੇ ਹੋਰ ਵੀ ਲਾਭ

ਬਾਬਾ ਬੂਟਾ ਭਗਤ ਮੰਦਰ ਤੋਂ ਸਰਕਾਰੀ ਹਸਪਤਾਲ ਦਾ ਚੌਕ ਤੱਕ ਕੱਢੇ ਗਏ ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕਾਂ ਨੇ ਭਰਵਾਂ ਸਵਾਗਤ ਕੀਤਾ | ਇਸ ਦੌਰਾਨ ਸੀ. ਐੱਮ. ਮਾਨ ਨੇ ਕਿਹਾ ਕਿ ਆਪਣੇ ਦੋ ਸਾਲ ਦੇ ਕਾਰਜਕਾਲ ਵਿਚ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ | ਸਿੱਖਿਆ ਅਤੇ ਸਿਹਤ ਸਹੂਲਤਾਂ ’ਚ ਕ੍ਰਾਂਤੀਕਾਰੀ ਸੁਧਾਰ ਕਰਨ ਦੇ ਨਾਲ-ਨਾਲ ਮੁਫ਼ਤ ਬਿਜਲੀ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਜਨਤਾ ਬਾਕੀ ਪਾਰਟੀਆਂ ਨੂੰ ਨਕਾਰ ਕੇ ਲੋਕਾਂ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਮਿਸ਼ਨ ਦਾ ਹਿੱਸਾ ਬਣੇਗੀ। ਇਸ ਮੌਕੇ ਕੇਸ਼ਵ ਸੈਣੀ, ਰਾਜਿੰਦਰ ਮਾਰਸ਼ਲ, ਸੁਖਵਿੰਦਰ ਅਰੋੜਾ, ਕੁਲਵਿੰਦਰ ਬੱਬਲ, ਜਸਵੰਤ ਬਿੱਟੂ, ਗੁਰਦੀਪ ਹੈਪੀ, ਲਖਵਿੰਦਰ ਸਿੰਘ ਸੇਠੀ, ਸੰਦੀਪ ਸੈਣੀ ਹੁਸ਼ਿਆਰਪੁਰ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ।Self cannot be suppressed

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...