Wednesday, January 8, 2025

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ

Date:

ਅੰਮ੍ਰਿਤਸਰ 16 ਜੁਲਾਈ 2024–

ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ,  ਜਿਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ। ਉਨਾਂ ਨੇ ਹੁਣ ਤੱਕ ਹੋਏ ਕੰਮਾਂ ਦਾ ਡੁੰਘਿਆਈ ਵਿੱਚ ਜਾਇਜ਼ਾ ਲਿਆ।

       ਉਹਨਾਂ ਇਸ ਮੌਕੇ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ ਜਿਨਾਂ ਵਿੱਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ। ਉਹਨਾਂ ਨੇ ਦੱਸਿਆ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉੱਥੇ ਸੈਨਟਰੀ ਸਹੂਲਤਾਂ ਦੀ ਘਾਟ ਹੈ।  ਉਹਨਾਂ ਕਿਹਾ ਕਿ ਇਸ ਮੰਗ ਨੂੰ ਦੇਖਦੇ ਹੋਏ ਬੀਐਸਐਫ ਅਤੇ ਲੋਕਲ ਪੰਚਾਇਤਾਂ ਨਾਲ ਸਲਾਹ ਕਰਕੇ 18 ਕਮਿਊਨਟੀ ਸੈਂਟਰ ਕੰਪਲੈਕਸ ਉਸਾਰੇ ਜਾ ਰਹੇ ਹਨ।

       ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਬੀਐਸਐਫ ਦੀਆਂ ਸਰਹੱਦ ਤੇ ਸਥਿਤ ਪੋਸਟਾਂ ਨੂੰ ਪੱਕੇ ਰਾਹ ਬਣਾ ਕੇ ਦਿੱਤੇ ਜਾ ਰਹੇ ਹਨ,  ਜਿਨਾਂ ਵਿੱਚ ਪੰਚਾਇਤ ਅਤੇ ਲੋਕ ਨਿਰਮਾਣ ਵਿਭਾਗ ਮਿਲ ਕੇ ਕੰਮ ਕਰ ਰਿਹਾ ਹੈ।  ਉਹਨਾਂ ਦੱਸਿਆ ਕਿ ਅਜਿਹੀਆਂ 15 ਪੋਸਟਾਂ ਨੂੰ ਪੱਕੇ ਰਸਤੇ ਬਣਾ ਕੇ ਦਿੱਤੇ ਜਾ ਰਹੇ ਹਨ,  ਜਿਨਾਂ ਵਿੱਚੋਂ ਸੱਤ ਦਾ ਕੰਮ ਪੂਰਾ ਹੋ ਚੁੱਕਿਆ ਹੈ ਅਤੇ ਚਾਰ ਰਸੈ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਪੂਰਾ ਹੋ ਜਾਵੇਗਾ। ਇਸ ਤੋਂ ਇਲਾਵਾ ਚਾਰ ਬੀ ਓ ਪੀ ਲਈ ਲੋਕ ਨਿਰਮਾਣ ਵਿਭਾਗ ਦੁਆਰਾ ਸੜਕ ਦੀ ਉਸਾਰੀ ਕੀਤੀ ਜਾ ਰਹੀ ਹੈ।

 ਅੱਜ ਡਿਪਟੀ ਕਮਿਸ਼ਨਰ ਨੇ ਇਹਨਾਂ ਸਾਰੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਪਿੰਡ ਮੂਸਾ, ਛੰਨਾ,  ਧਰਮ ਪ੍ਰਕਾਸ਼ , ਪੰਜ ਗਰਾਈ,  ਸਿੰਘੋ ਕੇ ਆਦਿ ਪਿੰਡਾਂ ਵਿੱਚ ਬਣੀਆਂ ਸਰਹੱਦੀ ਚੌਂਕੀਆਂ ਅਤੇ ਉਨਾਂ ਨੂੰ ਜਾਂਦੇ ਰਸਤਿਆਂ ਦਾ ਦੌਰਾ ਕੀਤਾ। ਉਹਨਾਂ ਨਾਲ ਇਸ ਮੌਕੇ ਐਸਡੀਐਮ ਰਵਿੰਦਰ ਪਾਲ ਸਿੰਘ,  ਡੀਡੀਪੀਓ ਸ੍ਰੀ ਸੰਦੀਪ ਮਲਹੋਤਰਾ,  ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਸ੍ਰੀ ਸੁਖਜੀਤ ਸਿੰਘ ਬਾਜਵਾ,  ਬੀਐਸਐਫ ਅਧਿਕਾਰੀ ਸ੍ਰੀ ਪੀਕੇ ਦਿਵੇਦੀ ਅਤੇ ਨੀਰਜ ਕੁਮਾਰ,  ਡੀਐਸਪੀ ਸ੍ਰੀ ਰਾਜ ਕੁਮਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ...

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ...