ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਖੁਲਾਸਾ,ਚੰਨੀ ਨੇ ਕ੍ਰਿਕਟਰ ਤੋਂ ਮੰਗੇ ਸਨ 2 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗੰਭੀਰ ਇਲਜ਼ਾਮ ਲਗਏ ਹਨ।

Serious accusations against Channi ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗੰਭੀਰ ਇਲਜ਼ਾਮ ਲਗਏ ਹਨ। ਉਨ੍ਹਾਂ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ਕਾਰਨ ਖੇਡਾਂ ਵਿੱਚ ਪੰਜਾਬ ਦਾ ਸਿਰ ਥੱਲੇ ਝੁਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਆਈਪੀਐਲ ਦੇ ਇੱਕ ਮੈਚ ਵਿੱਚ ਜੋ ਕਿ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਹੋਇਆ ਸੀ ਉਸ ਦੌਰਾਨ ਪੰਜਾਬ ਦੀ ਟੀਮ ਦਾ ਇਹ ਮੈਚ ਹੋਇਆ ਸੀ ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਦੌਰਾਨ ਇੱਕ ਖਿਡਾਰੀ ਨੇ ਉਨ੍ਹਾਂ ਨੂੰ ਦਾਅਵਾ ਕੀਤਾ ਜਿਸ ਦਾ ਨਾਮ ਜਸਇੰਦਰ ਸਿੰਘ ਹੈ ਉਸ ਨੇ ਦੱਸਿਆ ਕਿ ਉਸ ਨੂੰ ਸਪੋਰਟਸ ਕੋਟੇ ਵਿੱਚ ਉਸ ਨੇ ਇਮਤਿਹਾਨ ਵਿੱਚ ਭਾਗ ਲਿਆ ਸੀ ,ਉਸ ਦੇ 198 ਪਰਸੈਂਟ ਨੰਬਰ ਆਏ ਸਨ ਪਰ ਉਸ ਨੂੰ ਚੁਣਿਆ ਨਹੀਂ ਗਿਆ। ਉਸ ਨੂੰ ਸਪੋਰਟਸ ਕੋਟੇ ਵਿੱਚ ਨਹੀਂ ਚੋਣਿਆ ਗਿਆ ਬਲਕਿ ਜਰਨਲ ਕੋਟੇ ਵਿੱਚ ਥਾਂ ਨਹੀਂ ਮਿਲੀ। ਇਸ ਮਾਮਲੇ ਨੂੰ ਲੈ ਕੇ ਜਸਇੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪਹੁੰਚ ਕੀਤੀ ਸੀ ।ਉਨ੍ਹਾਂ ਨੇ ਦੱਸਿਆ ਕਿ ਅਸੀਂ ਕ੍ਰਿਕਟ ਨੂੰ ਖੇਡ ਨਹੀਂ ਮੰਨਦੇSerious accusations against Channi

ਪਰ ਇਸ ਤੋਂ ਬਾਅਦ ਉਸ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਨੌਕਰੀ ਦੇਣ ਦਾ ਭਰੋਸਾ ਦਿੱਤਾ ਪਰ ਇਸ ਤੋਂ ਬਾਅਦ ਸਰਕਾਰ ਬਦਲ ਗਈ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ ਅਤੇ ਜਸਇੰਦਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਨੇ ਵੀ ਜਸਇੰਦਰ ਸਿੰਘ ਨੂੰ ਕਿਹਾ ਕਿ ਉਹ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਨੌਜਵਾਨ ਨੂੰ ਨੌਕਰੀ ਦੇ ਦੇਣਗੇ। ਇਸ ਤੋਂ ਬਾਅਦ ਜਸਇੰਦਰ ਸਿੰਘ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਪਣੇ ਭਤੀਜੇ ਨਾਲ ਮੁਲਾਕਾਤ ਕਰਨ ਦੇ ਲਈ ਕਿਹਾ । ਜਸਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨੌਕਰੀ ਲੈਣ ਦੇ ਬਦਲੇ ਵਿੱਚ 2 ਕਰੋੜ ਰੁਪਏ ਦੀ ਮੰਗ ਕੀਤੀ ਸੀ ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕ੍ਰਿਕਟਰ ਅਤੇ ਉਸ ਦੇ ਪਿਤਾ ਨਾਲ ਚੰਨੀ ਦੀਆਂ ਤਸਵੀਰਾਂ ਵੀ ਜਨਤਕ ਕੀਤੀਆਂ ਗਈਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਸ ਸਮੇਂ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਉੱਥੇ ਮੌਜੂਦ ਸਨ। ਜਦੋਂ ਚਰਨਜੀਤ ਚੰਨੀ ਨੇ ਆਪਣੇ ਭਾਣਜੇ ਜਸ਼ਨ ਕੋਲ ਕ੍ਰਿਕਟਰ ਅਤੇ ਉਸ ਦੇ ਪਿਤਾ ਨੂੰ ਭੇਜਿਆ ਤਾਂ ਉਸ ਨੇ ਕਿਹਾ ਕਿ 2 ਦੇ ਦਿਓ ਤਾਂ ਅਗਲੇ ਦਿਨ ਕ੍ਰਿਕਟਰ ਅਤੇ ਉਸ ਦਾ ਪਿਤਾ 2 ਲੱਖ ਲੈ ਕੇ ਪੁੱਜ ਗਏ ਤਾਂ ਉਨ੍ਹਾਂ ਨਾਲ ਗਲਤ ਵਰਤਾਓ ਕਰਦਿਆਂ ਚਰਨਜੀਤ ਚੰਨੀ ਦੇ ਭਾਣਜੇ ਨੇ ਕਿਹਾ ਸੀ ਕਿ 2 ਦਾ ਮਤਲਬ 2 ਕਰੋੜ ਹੈ। ਉਨ੍ਹਾਂ ਨੇ ਦੱਸਿਆ ਕਿ ਚਰਨਜੀਤ ਚੰਨੀ ਨੂੰ 31 ਮਈ ਤੱਕ ਦਾ ਸਮਾਂ ਤਾਂ ਕਰਕੇ ਦਿੱਤਾ ਸੀ ਕਿ ਸ਼ਾਇਦ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਜਾਵੇ ਪਰ ਉਹ ਤਾਂ ਗੁਰਦੁਆਰਾ ਸਾਹਿਬ ‘ਚ ਜਾ ਕੇ ਸਹੁੰ ਚੁੱਕੇ ਆਏ ਕਿ ਉਹ ਕਿਸੇ ਖਿਡਾਰੀ ਨੂੰ ਨਹੀਂ ਮਿਲੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਖਿਡਾਰੀ ਦੇ ਨਾਲ-ਨਾਲ ਭਵਿੱਖ ‘ਚ ਪੰਜਾਬ ਲਈ ਕੰਮ ਕਰਨ ਵਾਲੇ ਹਰ ਖਿਡਾਰੀ ਨੂੰ ਨੌਕਰੀ ਮਿਲੇਗੀ।Serious accusations against Channi

ਹੁਣ ਖ਼ਬਰ ਇਹ ਵੀ ਆ ਰਹੀ ਹੈ ਕਿ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਥੋੜੀ ਹੀ ਦੇਰ ‘ਚ ਪ੍ਰੈਸ ਕਾਨਫਰੰਸ ਕਰਨਗੇ।

[wpadcenter_ad id='4448' align='none']