Thursday, January 9, 2025

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ-ਡਿਪਟੀ ਕਮਿਸ਼ਨਰ

Date:

ਅੰਮਿ੍ਰਤਸਰ, 23 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ।

 ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾੳੂਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਭ ਤੋਂ ਉਤਮ ਦਾਨ ਮੰਨੇ ਜਾਂਦੇ ਖੂਨ ਦੇ ਦਾਨ ਲਈ ਵਿਸ਼ੇਸ ਖੂਨਦਾਨ ਕੈਂਪ ਵੀ ਇਸ ਗਲੀ ਵਿਚ ਲਗਾਇਆ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਪੁਲਿਸ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...