ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਹੋਈ ਸੀਵਰੇਜ ਦੀ ਸਫਾਈ

ਫਰੀਦਕੋਟ 20 ਅਗਸਤ,

ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਡਾ. ਅੰਬੇਦਕਰ ਨਗਰ, ਸੁਖਚੈਨਪੁਰਾ ਬਸਤੀ ਜੈਤੋ ਦੇ ਸੀਵਰੇਜ ਦੇ ਓਵਰਫਲੋਅ ਹੋਣ ਕਾਰਨ ਲੋਕ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਹਨ। ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕ ਤੇ ਫੈਲ ਜਾਣ ਕਾਰਨ ਲੋਕਾਂ ਨੂੰ ਲੰਘਣ ਵਿੱਚ ਤਾਂ ਪ੍ਰੇਸ਼ਾਨੀ ਆਉਂਦੀ ਹੈ ਨਾਲ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ।

ਜਿਸ ਦੇ ਕਾਰਵਾਈ ਕਰਦਿਆਂ ਉਨ੍ਹਾਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਿਹਤ ਅਤੇ ਬਰਸਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੀਵਰੇਜ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਪਾਣੀ ਦਾ ਵਹਾਅ ਬਿਨ੍ਹਾਂ ਕਿਸੇ ਰੁਕਾਵਟ ਦੇ ਹੋ ਸਕੇ।

ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੌਕੇ ਤੇ ਜਾ ਕੇ ਸੀਵਰੇਜ ਦੀ ਸਫਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸੀਵਰੇਜ ਦਾ ਪਾਣੀ ਸੜਕਾਂ ਤੇ ਨਹੀਂ ਆ ਰਿਹਾ। ਜਿਸ ਕਾਰਨ ਲੋਕਾਂ ਨੂੰ ਲੰਘਣ ਵਿੱਚ ਕੋਈ ਦਿੱਕਤ ਨਹੀਂ ਆ ਰਹੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸੀਵਰੇਜ ਵਿੱਚ ਲਿਫਾਫੇ ਅਤੇ ਹੋਰ ਸਮਾਨ ਨਾ ਸੁੱਟਣ, ਜਿਸ ਕਾਰਨ ਸੀਵਰੇਜ ਬਲੋਕ ਹੋਣ ਦੀ ਸਮੱਸਿਆ ਨਾ ਆਵੇ।

[wpadcenter_ad id='4448' align='none']