Saturday, January 4, 2025

ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

Date:

ਅੰਮ੍ਰਿਤਸਰ 13 ਜੂਨ 2024—

          ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿਕਤ ਦਾ ਸਾਹਮਣਾ ਨਾ ਕਰਨਾ ਪਵੇ।

          ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਸਥਾਨ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਵ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਨਗਰ ਪੰਚਾਇਤ ਅਜਨਾਲਾ ਵਿੱਖੇ ਰੈਮੀਡੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ। ਉਨਾਂ ਦੱਸਿਆ ਕਿ ਇਸ ਨਾਲ ਕੂੜੇ ਤੋਂ ਪੈਦਾ ਹੋਣ ਵਾਲੀ ਮੈਥੇਨ ਗੈਸ ਪੈਦਾ ਨਹੀਂ ਹੋਵੇਗੀ, ਜਿਸ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ ਅਤੇ ਵਾਤਾਵਰਣ ਵਿੱਚ ਵੀ ਸੁਧਾਰ ਹੋਵੇਗਾ।

Share post:

Subscribe

spot_imgspot_img

Popular

More like this
Related

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ

ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ...

ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ

ਤਪਾ, 3 ਜਨਵਰੀ         ਪੰਜਾਬ ਪ੍ਰਦੂਸ਼ਣ ਰੋਕਥਾਮ...

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ...