ਮਾਨਸਾ, 11 ਸਤੰਬਰ :
ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 2 ਐਮ.ਐਲ.ਡੀ. ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਜਿਸਦੇ ਲੱਗਣ ਨਾਲ ਬਰਸਾਤਾਂ ਤੇ ਮੌਸਮ ਦੌਰਾਨ ਜਿੱਥੇ ਪਿੰਡ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਉਥੇ ਪਾਣੀ ਦਾ ਟਰੀਟਮੈਂਟ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਜੋਗਾ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਹੈ, ਜਿਸ ਦੀ ਲੜੀ ਤਹਿਤ ਗੰਦੇ ਪਾਣੀ ਦੀ ਨਿਕਾਸੀ ਲਈ ਇਹ ਸੀਵਰੇਜ਼ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ, ਕਾਰਜ ਸਾਧਕ ਅਫ਼ਸਰ ਜੋਗਾ ਹੈਪੀ ਜਿੰਦਲ, ਐਸ.ਡੀ.ਓ. ਸੀਵਰੇਜ਼ ਬੋਰਡ ਮਨਪ੍ਰੀਤ ਸਿੰਘ, ਐਸ.ਡੀ.ਓ. ਡਰੇਨੇਜ਼ ਵਿਕਾਸ ਸਿੰਗਲਾ, ਦਰਸ਼ਨ ਸਿੰਘ ਜੋਗਾ ਅਤੇ ਅਨਿਲ ਕੁਮਾਰ ਮੌਜੂਦ ਸਨ।
ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ
Date: