SGPC ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਧਰਨਾ ਕੀਤਾ ਮੁਲਤਵੀ

SGPC Balwant Singh Rajoana

ਬੰਦੀ ਸਿੱਖਾਂ ਦੀ ਰਿਹਾਈ ਅਤੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪ੍ਰਦਰਸ਼ਨ ‘ਤੇ ਇਤਰਾਜ਼ ਪ੍ਰਗਟਾਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਵੀ ਲਿਖਿਆ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜਿਨ੍ਹਾਂ ਨੇ ਮਿਲ ਕੇ ਫੈਸਲਾ ਕੀਤਾ ਸੀ ਕਿ ਸ਼ਾਂਤੀਪੂਰਨ ਗੱਲਬਾਤ ਰਾਹੀਂ ਹੱਲ ਲੱਭਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ।

ਇਹ ਵੀ ਪੜ੍ਹੋ: ਹੁਣ ਵੰਦੇ ਭਾਰਤ ਅਤੇ ਸ਼ਤਾਬਦੀ ‘ਚ ਮਿਲੇਗਾ ਪੰਜਾਬ ਦਾ ਟਮਾਟਰ ਸੂਪ, ਪੰਜਾਬ ਐਗਰੋ ਤੇ ਰੇਲਵੇ ਵਿਚਾਲੇ ਹੋਇਆ ਸਮਝੌਤਾ

ਅਜਿਹੇ ‘ਚ 20 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਰੋਸ ਪ੍ਰਦਰਸ਼ਨ ਕਿਉਂ ਕਰ ਰਹੀ ਹੈ? ਇਸ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਹੋਣ ਵਾਲੇ ਪ੍ਰਦਰਸ਼ਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਪਹਿਲੀ ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਆਦੇਸ਼ ਦਿੱਤੇ ਹਨ ਕਿ ਕਿਸੇ ਵੀ ਗੁਰਦੁਆਰਾ ਸਾਹਿਬ ਵਿੱਚ ਮਿੱਠੇ ਪਕਵਾਨ ਨਹੀਂ ਬਣਾਏ ਜਾਣਗੇ। ਇਸ ਦੌਰਾਨ 1 ਜਨਵਰੀ ਤੱਕ ਗੁਰਦੁਆਰਾ ਸਾਹਿਬ ‘ਚ ਕਿਸੇ ਦੇ ਵੀ ਮਾਲਾ ਨਹੀਂ ਚੜ੍ਹਾਇਆ ਜਾਵੇਗਾ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ 3 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣਾ ਵਿਰੋਧ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੇ 26 ਲੱਖ ਦਸਤਖ਼ਤਾਂ ਵਾਲੇ ਬਿਨੈ ਪੱਤਰਾਂ ਨਾਲ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ, ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀ, ਪੰਥ ਅਕਾਲੀ ਦਲ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕਰਨੀ ਸੀ।

SGPC Balwant Singh Rajoana

[wpadcenter_ad id='4448' align='none']