Saturday, January 18, 2025

SGPC ਨੇ ਮੰਗਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਦਾ ਸਮਾਂ

Date:

ਸਰਕਾਰ ਵੱਲੋਂ ਪੰਜਾਬ ਐਫ਼ਿਲੀਏਟਿਡ ਕਾਲਜਿਜ਼ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ- 2023 ਅਤੇ ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ ਨੂੰ ਫ਼ਿਲਹਾਲ ਰਾਜਪਾਲ ਕੋਲ ਨਹੀਂ ਭੇਜਿਆ ਗਿਆ ਹੈ। 

SGPC meet Amit Shah ਪੰਜਾਬ ਵਿਧਾਨ ਸਭਾ ਦੇ ਪਾਸ ਕੀਤੇ ਗਏ 2 ਅਹਿਮ ਬਿੱਲ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜੇ ਗਏ , ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ 4 ਬਿੱਲਾਂ ‘ਚੋਂ ‘ਸਿੱਖ ਗੁਰਦੁਆਰਾ ਸੋਧ ਬਿੱਲ ਅਤੇ ਪੰਜਾਬ ਪੁਲਿਸ ਸੋਧ ਬਿੱਲ ਰਾਜਪਾਲ ਕੋਲ ਭੇਜੇ ਗਏ ਨੇ….ਸਿੱਖ ਗੁਰੂਦੁਆਰਾ ਸੋਧ ਬਿੱਲ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ,ਰਾਜਪਾਲ ਬਨਵਾਰੀ ਪੁਰੋਹਿਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸੰਵਿਧਾਨਿਕ ਨਜ਼ਰੀਏ ਤੋਂ ਇਨ੍ਹਾਂ ਬਿੱਲਾਂ ਦੀ ਘੋਖ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਕੇ ਰਾਜਪਾਲ ਨੂੰ ‘ਸਿੱਖ ਗੁਰਦੁਆਰਾ ਸੁਧ ਬਿੱਲ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ। ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ `ਚੋਂ ਗੁਰਬਾਣੀ ਦੇ ਪ੍ਰਸਾਰਨ ਨਾਲ ਸਬੰਧਤ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਸ ਬਿੱਲ ਨੂੰ ਸਰਕਾਰ ਦਾ ਸਿੱਖ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੱਸ ਰਹੀ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਕਿਸੇ ਵਿਸ਼ੇਸ਼ ਚੈਨਲ ਦੀ ਅਜਾਰੇਦਾਰੀ ਖ਼ਤਮ ਕਰਨ ਦੀ ਗੱਲ ਕਰ ਰਹੇ ਹਨ। SGPC meet Amit Shah

ਸਰਕਾਰ ਵੱਲੋਂ ਪੰਜਾਬ ਐਫ਼ਿਲੀਏਟਿਡ ਕਾਲਜਿਜ਼ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ- 2023 ਅਤੇ ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ ਨੂੰ ਫ਼ਿਲਹਾਲ ਰਾਜਪਾਲ ਕੋਲ ਨਹੀਂ ਭੇਜਿਆ ਗਿਆ ਹੈ। ਇਸ ਬਿੱਲ ਜ਼ਰੀਏ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਦਾ ਅਹੁਦਾ ਮੁੱਖ ਮੰਤਰੀ ਹਵਾਲੇ ਕੀਤੇ ਜਾਣਾ ਹੈ ਤੇ ਇਹ ਬਿੱਲ ਰਾਜਪਾਲ ਦੀਆਂ ਸ਼ਕਤੀਆਂ ਵਿੱਚ ਕਟੌਤੀ ਕਰਨ ਵਾਲਾ ਹੈ। SGPC meet Amit Shah

ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਬਣੇ ਟਕਰਾਅ ਕਰਕੇ ਬਿੱਲਾਂ ਨੂੰ ਪ੍ਰਵਾਨਗੀ ਮਿਲਣ ਤੇ ਨਜ਼ਰਾਂ ਬਣਿਆ ਹੋਈਆਂ ਨੇ ਰਾਜਪਾਲ ਇਨ੍ਹਾਂ ਬਿੱਲਾਂ ਨੂੰ ਕੋਲ ਵੀ ਰੱਖ ਸਕਦੇ ਹਨ, ਜਾਂ ਇਹ ਬਿੱਲ ਵਾਪਸ ਵੀ ਭੇਜੇ ਜਾ ਸਕਦੇ ਹਨ। ਇਕ ਰਾਹ ਇਹ ਵੀ ਹੈ ਕਿ ਰਾਜਪਾਲ ਇਨ੍ਹਾਂ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਭੇਜ ਦਵੇ। ਸੂਤਰ ਦਾਣੇ ਨੇ ਜੇਕਰ ਰਾਜਪਾਲ ਨੇ ਇਨ੍ਹਾਂ ਬਿੱਲਾਂ ‘ਤੇ ਕੋਈ ਅੜਿੱਕਾ ਪਾਇਆ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੀ ਹੈ। ਪੰਜਾਬ ਸਰਕਾਰ ਨੇ ਨਾਲੋਂ ਨਾਲ ਕਾਨੂੰਨੀ ਮਸ਼ਵਰੇ ਵੀ ਲੈਣੇ ਸ਼ੁਰੂ ਕੀਤੇ ਹੋਏ ਹਨ। ਦੂਸਰੇ ਸੂਬਿਆਂ ਦੇ ਇਸ ਨਾਲ ਮਿਲਦੇ ਜੁਲਦੇ ਅਹਿਮ ਕੇਸਾਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਚੇਤੇ ਰਹੇ ਕਿ ਰਾਜਪਾਲ ਪ੍ਰੋਹਿਤ ਨੇ ਪੰਜਾਬ ਸਰਕਾਰ ਨਾਲ ਨਾਰਾਜ਼ਗੀ ਜ਼ਾਹਿਰ ਕਰਨ ਵਾਸਤੇ ਸੂਬਾ ਸਰਕਾਰ ਹੇਲੀਕਾਪਟਰ ਨਾ ਵਰਤਣ ਦਾ ਵੀ ਐਲਾਨ ਕੀਤਾ ਹੋਇਆ ਹੈ।

Share post:

Subscribe

spot_imgspot_img

Popular

More like this
Related