ਸ਼੍ਰੋਮਣੀ ਕਮੇਟੀ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਮਹਿਜ਼ ਖ਼ਾਨਾਪੂਰਤੀ, ਪ੍ਰਧਾਨ ਵੱਲੋਂ ਬਾਦਲਾਂ ਦਾ ਪਹਿਲਾਂ ਤੋਂ ਤੈਅ ਫੈਸਲਾ ਸੁਣਾਇਆ ਜਾਵੇਗਾ-ਮੁੱਖ ਮੰਤਰੀ

Date:

ਕਿਹਾ, ਭਲਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਾਦਲ ਪਰਿਵਾਰ ਦੇ ਪਹਿਲਾਂ ਤੋਂ ਹੀ ਲਏ ਫੈਸਲੇ ਦਾ ਕੀਤਾ ਜਾਵੇਗਾ ਐਲਾਨ

ਸ਼੍ਰੋਮਣੀ ਕਮੇਟੀ ਅਕਾਲੀ ਦਲ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ


ਚੰਡੀਗੜ੍ਹ, 25 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਸੋਮਵਾਰ ਨੂੰ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਤੈਅ ਕੀਤੇ ਗਏ ਫੈਸਲੇ ਦਾ ਐਲਾਨ ਕਰੇਗੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਿਰਫ਼ ਇੱਕ ਢੌਂਗ ਹੈ ਕਿਉਂਕਿ ਅਕਾਲੀ ਲੀਡਰਸ਼ਿਪ ਵੱਲੋਂ ਪਹਿਲਾਂ ਹੀ ਇਸ ਸਬੰਧੀ ਫੈਸਲਾ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਫੈਸਲਾ ਹੋ ਚੁੱਕਾ ਹੈ ਅਤੇ ਐਲਾਨ ਸਿਰਫ਼ ਦਿਖਾਵੇ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪਹਿਲਾਂ ਹੀ ਅਕਾਲੀ ਦਲ ਦੇ ਦਫ਼ਤਰ ਵਿੱਚ ਤਲਬ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਅਕਾਲੀ ਆਗੂ ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਅਤੇ ਹੋਰਾਂ ਵੱਲੋਂ ਪ੍ਰਧਾਨ ਨੂੰ ਸਿਰਫ਼ ਬਾਦਲ ਪਰਿਵਾਰ ਦੇ ਫੈਸਲੇ ਤੋਂ ਜਾਣੂੰ ਕਰਵਾਇਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਰੋਧ ਸਬੰਧੀ ਬਾਦਲ ਪਰਿਵਾਰ ਦੇ ਫੈਸਲੇ ਤੋਂ ਪ੍ਰਧਾਨ ਨੂੰ ਜਾਣੂ ਕਰਵਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਬਾਦਲ ਪਰਿਵਾਰ ਵੱਲੋਂ ਹੀ ਤੈਅ ਕੀਤਾ ਅਤੇ ਸੁਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਲਕੇ ਪਹਿਲਾਂ ਤੋਂ ਨਿਰਧਾਰਤ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਫੈਸਲਾ ਤਾਂ ਹੋ ਹੀ ਚੁੱਕਾ ਹੈ ਅਤੇ ਭਲਕੇ ਪ੍ਰਧਾਨ ਵੱਲੋਂ ਇਸ ਬਾਰੇ ਸਿਰਫ਼ ਐਲਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਪਹਿਲਾਂ ਹੀ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ ਕਰ ਚੁੱਕੀ ਹੈ ਜਿਸ ਨੂੰ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਸਾਰੇ ਆਡੀਓ/ਵੀਡੀਓ ਪਲੇਟਫਾਰਮਾਂ ‘ਤੇ ਮੁਫ਼ਤ ਕਰਨ ਬਾਰੇ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਦਾ ਪਹਿਲਾਂ ਹੀ ਸਮਾਜ ਦੇ ਹਰ ਵਰਗ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।         
———-

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...