Thursday, December 26, 2024

ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ  29 ਫਰਵਰੀ  2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

Date:

ਫਿਰੋਜ਼ੁਪਰ ਫਰਵਰੀ 2024

          ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ  29 ਫਰਵਰੀ 2024 ਤੱਕ ਚੱਲੇਗਾ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਰਾਜਸੀ ਪਾਰਟੀਆ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਦਿੱਤੀ।

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ. ਚਾਂਦ ਪ੍ਰਕਾਸ਼ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁਰ,20-ਤਲਵੰਡੀ ਭਾਈ ਅਤੇ 21-ਜ਼ੀਰਾ ਵਿਖੇ ਵੱਧ ਤੋਂ ਵੱਧ ਕੇਸਾਧਾਰੀ ਸਿੱਖਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਦਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਦਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਹੋਵੇਗੀ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ 2024 ਤੱਕ ਦਾਅਵਿਆਂ ਅਤੇ ਇਦਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।         

             ਉਨ੍ਹਾਂ ਕਿਹਾ ਕਿ ਫਾਰਮ-। ਸਬੰਧਤ ਚੋਣ ਹਲਕੇ ਦੇ ਰਿਵਾਈਜਿੰਗ ਅਫਸਰ ਦੇ ਦਫਤਰ ਵਿਖੇ ਉੱਪਲਬਧ ਹਨ ਤੇ ਜ਼ਿਲ੍ਹੇ ਦੇ 21 ਸਾਲ ਦੇ ਸਮੂਹ ਕੇਸਧਾਰੀ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਫਾਰਮ-1 ਭਰਨ ਤੋਂ ਬਾਅਦ ਰਿਵਾਈਜਿੰਗ ਅਫਸਰ, ਸਹਾਇਕ ਰਿਵਾਈਜਿੰਗ ਅਫਸਰ ਦੇ ਦਫਤਰ ਜਾਂ ਆਪਣੇ ਹਲਕੇ ਦੇ ਪਟਵਾਰੀ ਜਾਂ ਤਹਿਸੀਲਦਾਰਾਂ ਪਾਸ ਜਮਾਂ ਕਰਵਾ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ-1 ਜ਼ਿਲ੍ਹੇ ਦੀ ਵੈਬ ਸਾਈਟ www.ferozepur.nic.in ਤੇ ਵੀ ਉਪਲਬਧ ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

            ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਜ਼ੀਰਾ ਧਰਮਪਾਲ ਸਿੰਘ, ਇੰਸਪੈਕਟਰ ਨਗਰ ਕੌਂਸਲ ਤਲਵੰਡੀ ਭਾਈ ਮੋਤੀ ਲਾਲ, ਗੁਰਵਿੰਦਰ ਸਿੰਘ ਸ੍ਰੋਮਣੀ ਅਕਾਲੀ ਦਲ ਅਤੇ ਬਲਵਿੰਦਰ ਸਿੰਘ ਬਹੁਜਨ ਸਮਾਜ ਪਾਰਟੀ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁੰਮਾਇੰਦੇ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...