ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

BHAGWANT MANN
BHAGWANT MANN

Shaheed Pardeep Singh:

ਅਤਿਵਾਦੀ ਹਮਲੇ ਤੋਂ ਬਾਅਦ ਲਾਪਤਾ ਹੋ ਗਿਆ ਸੀ ਸਮਾਣਾ ਦਾ ਜਵਾਨ


ਚੰਡੀਗੜ੍ਹ, 19 ਸਤੰਬਰ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿੱਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। Shaheed Pardeep Singh:

ਇਹ ਵੀ ਪੜ੍ਹੋ: ਜੀਐਨਡੀਈਸੀ ਸਕੂਲ ਆਫ਼ ਆਰਕੀਟੈਕਚਰ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਦੇ ਹੋਏ ‘ਲਾਈਟਿੰਗ’ ਦੇ ਵਿਸ਼ੇ ਉੱਤੇ ਕਰਵਾਇਆ ਸੈਮੀਨਾਰ

ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲੀਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। Shaheed Pardeep Singh:

[wpadcenter_ad id='4448' align='none']