Friday, December 27, 2024

PM ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਸਿਜਦਾ.

Date:

Shaheedi Jor Mela 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕੀਤਾ। ‘ਐਕਸ’ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਤੇ ਸਿਧਾਂਤਾਂ ‘ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।

ਉਨ੍ਹਾਂ ਲਿਖਿਆ…ਅੱਜ, ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ‘ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਤੇ ਸਿਧਾਂਤਾਂ ‘ਤੇ ਅਡੋਲ ਰਹੇ। ਉਨ੍ਹਾਂ ਦੀ ਕੁਰਬਾਨੀ, ਬਹਾਦਰੀ ਤੇ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ। ਉਹ ਹਮੇਸ਼ਾ ਇੱਕ ਵਧੇਰੇ ਨਿਆਂਪੂਰਨ ਤੇ ਦਿਆਲੂ ਸਮਾਜ ਦੀ ਸਿਰਜਣਾ ਦੀ ਦਿਸ਼ਾ ਵਿੱਚ ਸਾਡੀ ਅਗਵਾਈ ਕਰਨ।

ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਦੇਸ਼ ਵਿਆਪੀ ਵੀਰ ਬਾਲ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ ਤੇ ਸੁਪੋਸ਼ਿਤ ਗ੍ਰਾਮ ਪੰਚਾਇਤ ਅਭਿਆਨ ਦੀ ਸ਼ੁਰੂਆਤ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚੇ ਵੀ ਮੌਜੂਦ ਹੋਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ।

Read Also : ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ

ਦੱਸ ਦਈਏ ਕਿ ਫਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਨਾਲ ਆਰੰਭ ਹੋਈ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਸਭਾ ਦੇ ਤੀਜੇ ਦਿਨ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ’ਚ ਸੰਪੂਰਨ ਹੋਵੇਗਾ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸ਼ਹੀਦੀ ਸਭਾ ਦੌਰਾਨ 28 ਦਸੰਬਰ ਤੱਕ ਸਮਾਗਮ ਕੀਤੇ ਜਾ ਰਹੇ ਹਨ। ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿੱਚ ਬੁੱਧਵਾਰ ਤੋਂ ਅਖੰਡ ਪਾਠ ਆਰੰਭ ਹੋਏ ਹਨ ਜਿਨ੍ਹਾਂ ਦਾ ਭੋਗ 27 ਦਸੰਬਰ ਨੂੰ ਪਵੇਗਾ। ਇਸੇ ਤਰ੍ਹਾਂ ਅੱਜ ਸ੍ਰੀ ਦਸਮ ਗ੍ਰੰਥ ਦੇ ਅਖੰਡ ਪਾਠ ਆਰੰਭ ਹੋਣਗੇ ਤੇ 28 ਦਸੰਬਰ ਨੂੰ ਭੋਗ ਪਵੇਗਾ। ਇਸ ਮਗਰੋਂ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੀਕ ਨਗਰ ਕੀਰਤਨ ਵਿਚ ਨਿਹੰਗ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ।

Shaheedi Jor Mela 2024

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...