ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

Public Holiday 16 November:

ਚੰਡੀਗੜ੍ਹ, 26 ਜੁਲਾਈ

SHARE CONDOLENCES RAJINDER GUPTA ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਰਾਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਲਈ ਖ਼ਾਸ ਤੌਰ ਉਤੇ ਗੁਪਤਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਆਪਣੀ ਸੰਤਾਨ ਦਾ ਭਵਿੱਖ ਸੰਵਾਰਨ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੀ ਦੂਰ-ਦ੍ਰਿਸ਼ਟੀ ਅਤੇ ਕੰਮ ਪ੍ਰਤੀ ਸਮਰਪਣ ਤੇ ਮਿਹਨਤ ਸਮੁੱਚੇ ਟਰਾਈਡੈਂਟ ਗਰੁੱਪ ਦੀ ਸਮਰੱਥਾ ਦੇ ਮੁੱਖ ਸਰੋਤ ਹਨ। READ ALSO: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼ 

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਨਾਲ ਵੱਡਾ ਘਾਟਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਪੂਰਿਆ ਜਾਣਾ ਮੁਸ਼ਕਲ ਹੈ। SHARE CONDOLENCES RAJINDER GUPTA

ਸ੍ਰੀਮਤੀ ਮਾਇਆ ਦੇਵੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਸਕੇ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। SHARE CONDOLENCES RAJINDER GUPTA

[wpadcenter_ad id='4448' align='none']