Shiromani Akali Dal-BSP announced the candidate ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਸੁਖਵਿੰਦਰ ਕੁਮਾਰ ਸੁੱਖੀ ਨਵਾਂਸ਼ਹਿਰ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ। ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਅਕਾਲੀ ਦਲ-ਬਸਪਾ ਦੀ ਪ੍ਰੈੱਸ ਕਾਨਫਰੰਸ ਮੌਕੇ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਹਾਂ ਪਾਰਟੀਆਂ ਨੇ ਰਲ਼ ਕੇ ਵਿਚਾਰ-ਵਟਾਂਦਰਾਂ ਕਰਕੇ ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਅੱਜ ਪੰਜਾਬ ‘ਚ ਗੁੰਡਾਗਰਦੀ ਦਾ ਰਾਜ ਹੈ ਤੇ ਭਾਈਚਾਰਕ ਸਾਂਝ ‘ਚ ਦਰਾਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਮੁੱਖ ਟੀਚਾ ਹੈ ਕਿ ਪੰਜਾਬ ‘ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਰੱਖਣਾ ਹੈ। ਉਨ੍ਹਾਂ ਆਖਿਆ ਕਿ ਇਹ ਦੇਸ਼ ਸਾਰੇ ਧਰਮਾਂ ਦਾ ਹੈ, ਇਸ ਲਈ ਅਕਾਲੀ ਦਲ ਤੇ ਬਸਪਾ ਦੀ ਸੋਚ ਹੈ ਕਿ ਦੇਸ਼ ਨੂੰ ਇਕੱਠਾ ਰੱਖਣ ਵਾਸਤੇ ਸਾਰੇ ਲੋਕਾਂ ਨੂੰ ਇਕ-ਜੁੱਟ ਰੱਖਿਆ ਜਾਵੇ।
ਬਾਦਲ ਨੇ ਆਖਿਆ ਕਿ ਅਸੀਂ ਲੋਕਾਂ ਨੂੰ ਜੋੜਨ ‘ਤੇ ਲੱਗੇ ਹੋਏ ਹਾਂ ਪਰ ਕਈ ਪਾਰਟੀਆਂ ਸਭ ਤੋੜ ਕੇ ਇਕ ਸੈਕਸ਼ਨ ਦੀਆਂ ਵੋਟਾਂ ਲੈਣ ਲਈ ਲੱਗੀਆਂ ਹੋਈਆਂ ਹਨ। ਇਸ ਲਈ ਅੱਜ ਸੁਖਵਿੰਦਰ ਸੁੱਖੀ ਜੀ ਨੂੰ ਅਕਾਲੀ-ਬਸਪਾ ਦੇ ਸਾਂਝਾ ਉਮੀਦਵਾਰ ਐਲਾਨ ਕੇ ਸਾਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਅਤੇ ਅਸੀਂ ਜਲਦ ਹੀ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਸੁਖਬੀਰ ਬਾਦਲ ਨੇ ਆਖਿਆ ਕਿ ਮੈਨੂੰ ਪੂਰਾ ਆਸ ਹੈ ਕਿ ਦੋਵਾਂ ਪਾਰਟੀਆਂ ਦੇ ਸਮੁੱਚੇ ਵਰਕਰ ਦਿਨ-ਰਾਤ ਮਿਹਨਤ ਕਰਕੇ ਇਸ ਹਲਕੇ ‘ਚੋਂ ਜਿੱਤ ਹਾਸਲ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਮਨੀ ਚੋਣ ਲਈ ਦੋਹੇਂ ਪਾਰਟੀਆਂ ਦਾ ਉਮੀਦਵਾਰ ਸਾਂਝਾ ਹੋਵੇਗਾ ਤੇ ਇਹ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ।Shiromani Akali Dal-BSP announced the candidate
ALSO READ : ਬੀਸੀਸੀਆਈ ਨੇ ਘਰੇਲੂ ਕ੍ਰਿਕਟ ਸੀਜ਼ਨ 2023-24 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ-ਬਸਪਾ ਲੀਡਰਸ਼ਿਪ ਮੌਜੂਦ ਰਹੀ। ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਦਾ ਉਮੀਦਵਾਰ ਐਲਾਨਿਆ ਸੀ।ਇਸ ਤੋਂ ਇਲਾਵਾ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਖੜ੍ਹੇ ਕੀਤਾ ਹੈ।Shiromani Akali Dal-BSP announced the candidate