ਪੰਜਾਬ ਦੀ ਮੌਜੂਦਾ ਸਰਕਾਰ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਕਰੀਨਾਂ ’ਤੇ ਆਪਣੀਆਂ ਮਸ਼ਹੂਰੀਆਂ ਚਲਾ ਰਹੀ ਹੈ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਕਰੀਨ ਦੀ ਸੇਵਾ ਦੁਬਈ ਵਾਸੀ ਸ. ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ
ਪਿਛਲੀ ਅਕਾਲੀ ਦਲ ਦੀ ਸਰਕਾਰ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ
ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਮਸਲਿਆਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ,
ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਗੁਰਬਾਣੀ ਪ੍ਰਵਾਹ ਲਈ ਸਕਰੀਨਾਂ ਲਗਾਉਣ ਦਾ ਕਾਰਜ ਸ਼ੂਰੂ ਕੀਤਾ ਗਿਆ ਹੈ ।
READ ALSO : ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਗੁਰਦੁਆਰਾ ਸਾਰਾਗੜ੍ਹੀ ਨਜ਼ਦੀਕ ਇਕ ਵੱਡ-ਅਕਾਰੀ ਸਕਰੀਨ ਸਥਾਪਤ ਕੀਤੀ ਹੈ, ਜਿਸ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਚਲਾਇਆ ਜਾਵੇਗਾ। ਇਸ ਸਕਰੀਨ ਦੀ ਸੇਵਾ ਦੁਬਈ ਵਾਸੀ ਸ. ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਅੱਜ ਇਸ ਸਕਰੀਨ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਚੌਗਿਰਦੇ ਵਿਚ ਪੁੱਜਣ ਮੌਕੇ ਹੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ। ਇਸੇ ਨੂੰ ਦੇਖਦਿਆਂ ਪਿਛਲੀ ਅਕਾਲੀ ਦਲ ਦੀ ਸਰਕਾਰ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ, ਜਿਥੇ ਗੁਰਬਾਣੀ ਕੀਰਤਨ ਚੱਲਦਾ ਸੀ। ਪਰੰਤੂ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਕਰੀਨਾਂ ’ਤੇ ਆਪਣੀਆਂ ਮਸ਼ਹੂਰੀਆਂ ਚਲਾ ਰਹੀ ਹੈ। ਐਡਵੋਕੇਟ ਧਾਮੀ ਨੇ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਕਰਦਿਆਂ ਕਿਹਾ ਕਿ ਇਹ ਸਰਕਾਰ ਸਿੱਖ ਮਸਲਿਆਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੰਸਥਾ ਹੁੰਦਿਆਂ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਇਸੇ ਤਹਿਤ ਹੀ ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਗੁਰਬਾਣੀ ਪ੍ਰਵਾਹ ਲਈ ਸਕਰੀਨਾਂ ਲਗਾਉਣ ਦਾ ਕਾਰਜ ਸ਼ੂਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਕ ਸਕਰੀਨ ਸਥਾਪਤ ਕੀਤੀ ਗਈ ਹੈ ਅਤੇ ਜਲਦ ਹੀ ਇਸ ਦੇ ਵਿਸਥਾਰ ਤਹਿਤ ਹੋਰ ਸਕਰੀਨਾਂ ਵੀ ਲਗਾਈਆਂ ਜਾਣਗੀਆਂ, ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਹੋਵੇਗਾ। ਉਨ੍ਹਾਂ ਸਕਰੀਨ ਦੀ ਸੇਵਾ ਕਰਨ ਵਾਲੇ ਓਬਰਾਏ ਪਰਿਵਾਰ ਦਾ ਧੰਨਵਾਦ ਵੀ ਕੀਤਾ ।