Wednesday, January 15, 2025

ਲੋਕਾਂ ਨੇ ਨਾਕੇ ਦੌਰਾਨ ਮਹਿਲਾ SHO ‘ਤੇ ਦਾਤਰ ਨਾਲ ਕੀਤਾ ਹਮਲਾ

Date:

SHO attacked with a knife

ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਐੱਸ.ਐੱਚ. ਓ. ਅਮਨਜੋਤ ਕੌਰ ‘ਤੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨ ਲੇਵਾ ਕਰ ਦਿੱਤਾ। ਇਸ ਹਮਲੇ ਵਿਚ ਐੱਸ.ਐੱਚ. ਓ. ਅਮਨਜੋਤ ਕੌਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਨਾਕੇ ਦੌਰਾਨ ਹੋਇਆ ਹੈ। ਪੁਲਸ ਨੇ ਬੀਤੀ ਰਾਤ ਪਿੰਡ ਮੂਧਲ ਨੇੜੇ ਨਾਕਾ ਲਗਾਇਆ ਹੋਇਆ ਸੀ, ਇਸ ਦੌਰਾਨ ਕੁਝ ਨੌਜਵਾਨਾਂ ਨੇ ਦਾਤਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਐੱਸ. ਐੱਚ. ਓ. ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਚੱਲ ਰਿਹਾ ਹੈ।SHO attacked with a knife

also read :- ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

 ਫਿਲਹਾਲ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ਵਿਚ ਬੋਲਣ ਲਈ ਤਿਆਰ ਨਹੀਂ ਹੈ। ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਉਹ ਨਾਕੇ ‘ਤੇ ਮੌਜੂਦ ਸੀ ਤਾਂ ਥੋੜੀ ਦੂਰੀ ‘ਤੇ ਕੁਝ ਲੋਕਾਂ ਦੇ ਝਗੜੇ ਦੀ ਖ਼ਬਰ ਮਿਲੀ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਨਸ਼ੇ ਵਿਚ ਧੁੱਤ ਲੋਕਾਂ ਨੇ ਐੱਸ.ਐੱਚ. ਓ. ‘ਤੇ ਹਮਲਾ ਕਰ ਦਿੱਤਾ। SHO attacked with a knife

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...