Saturday, January 4, 2025

ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਝਟਕਾ, ਆਵਾਸ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ…

Date:

Shock to Punjabi Students

ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕੈਨੇਡਾ ਕੌਮਾਂਤਰੀ ਵਿਦਿਆਰਥੀਆਂ ਦਾ ਦਾਖਲ ਬੰਦ ਕਰ ਸਕਦਾ ਹੈ। ਇਸ ਮੁਲਕ ਵਿਚ ਵਧਦੇ ਬੇਰੁਜ਼ਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜ਼ਰ ਆਵਾਸ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਉਹ ਅਗਲੇ ਕੁਝ ਮਹੀਨਿਆਂ ਵਿਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰ ਰਹੇ ਹਨ। ਦੱਸ ਦਈਏ ਕਿ ਕੈਨੇਡਾ ਵਿਚ ਪੰਜਾਬੀ ਵਿਦਿਆਰਥੀਆਂ ਦੀ ਵੱਡੀ ਗਿਣਤੀ ਹੈ।

ਸੀਟੀਵੀ ਨਿਊਜ਼ ਦੀ ਇਕ ਰਿਪੋਰਟ ਮੁਤਾਬਕ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਡਰਲ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਹੜੇ ਸੂਬੇ ਆਪਣਾ ਕੰਮ ਨਹੀਂ ਕਰ ਰਹੇ ਹਨ, ਅਸਲ ਵਿਚ ਉਹ ਨਿਰੋਲ ਗਿਣਤੀ ਦੇ ਅਧਾਰ ਉਤੇ ਇਨ੍ਹਾਂ ਅੰਕੜਿਆਂ ਉਤੇ ਲਗਾਮ ਕੱਸਣ।

ਮਿੱਲਰ ਨੇ ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਦੇ ਸੰਦਰਭ ਵਿਚ ਕਿਹਾ ਕਿ ‘ਵਰਤਮਾਨ ਗਿਣਤੀ ਚਿੰਤਾਜਨਕ ਹੈ’। ਉਨ੍ਹਾਂ ਕਿਹਾ ਕਿ ‘ਇਹ ਇਕ ਅਜਿਹਾ ਢਾਂਚਾ ਹੈ ਜੋ ਕਾਬੂ ਤੋਂ ਬਾਹਰ ਹੋ ਗਿਆ ਹੈ।’ ਮਿਲਰ ਨੇ ਕਿਹਾ ਕਿ ਇਸ ਸਾਲ ਦੀ ਪਹਿਲੀ ਤੇ ਦੂਜੀ ਤਿਮਾਹੀ ਵਿਚ ਉਹ ਹਾਊਸਿੰਗ ਦੀ ਮੰਗ ਘਟਾਉਣ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰ ਰਹੇ ਹਨ।

READ ALSO:ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ

ਮਿਲਰ ਨੇ ਕਿਹਾ, ‘ਸਾਨੂੰ ਆਪਣਾ ਕੰਮ ਕਰਨ ਦੀ ਲੋੜ ਹੈ ਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਾਡੇ ਕੋਲ ਅਜਿਹਾ ਢਾਂਚਾ ਹੋਵੇ ਜੋ ਯਕੀਨੀ ਬਣਾਏ ਕਿ ਲੋਕਾਂ ਕੋਲ ਕੈਨੇਡਾ ਆਉਣ ਦੀ ਵਿੱਤੀ ਸਮਰੱਥਾ ਹੋਵੇ, ਤੇ ਅਸੀਂ ਇਸੇ ਲਈ ਆਫਰ ਲੈਟਰ ਦੀ ਪੁਸ਼ਟੀ ਕਰ ਰਹੇ ਹਾਂ।’ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਗਿਣਤੀ ’ਤੇ ਚਰਚਾ ਸ਼ੁਰੂ ਕਰੇ ਤੇ ਇਸ ਦੇ ਵੱਖ-ਵੱਖ ਖੇਤਰਾਂ ਉਤੇ ਪੈ ਰਹੇ ਅਸਰ ਬਾਰੇ ਵਿਚਾਰ ਕਰੇ।

Shock to Punjabi Students

Share post:

Subscribe

spot_imgspot_img

Popular

More like this
Related

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ

ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ...

ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ

ਤਪਾ, 3 ਜਨਵਰੀ         ਪੰਜਾਬ ਪ੍ਰਦੂਸ਼ਣ ਰੋਕਥਾਮ...

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ...