Shocking video from Rajasthan: ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਧਾਰਿਆਵਾੜ ਵਿੱਚ ਇੱਕ ਔਰਤ ਦੀ ਨੰਗਨ ਕਰਕੇ ਪੂਰੇ ਪਿੰਡ ਵਿੱਚ ਘੰਮਾਉਣ ਦਾ ਸ਼ਰਮਨਾਕ ਕਾਰਾ ਸਾਹਮਣੇ ਅਇਆ ਹੈ। ਪੀੜਤਾ ਦੇ ਪਤੀ ਨੇ ਔਰਤ ਨੂੰ ਪਿੰਡ ਵਾਲਿਆਂ ਦੇ ਸਾਹਮਣੇ 1 ਕਿਲੋਮੀਟਰ ਤੱਕ ਭਜਾਇਆ। ਘਟਨਾ 31 ਅਗਸਤ ਦੀ ਹੈ। ਸ਼ੁੱਕਰਵਾਰ ਨੂੰ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ।
ਐਸਪੀ ਅਮਿਤ ਕੁਮਾਰ ਨੇ ਦੱਸਿਆ ਕਿ ਔਰਤ ਦਾ ਵਿਆਹ ਡੇਢ ਸਾਲ ਪਹਿਲਾਂ ਹੀ ਇਸੇ ਪਿੰਡ ਦੇ ਨੌਜਵਾਨ ਨਾਲ ਹੋਇਆ ਸੀ। ਇਸ ਘਟਨਾ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਸਭਿਅਕ ਸਮਾਜ ‘ਚ ਅਜਿਹੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ।
ਔਰਤ ਨੇ ਦੇਰ ਰਾਤ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ 14 ਲੋਕਾਂ ਦੇ ਨਾਮ ਹਨ। ਪੁਲਸ ਨੇ ਪਤੀ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਦੌਰਾਨ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕਮਿਸ਼ਨ ਨੇ ਰਾਜਸਥਾਨ ਦੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਪੰਜ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਕੇਂਦਰ ਨੇ ਇੱਕ ਦੇਸ਼ ਇੱਕ ਚੋਣ ਲਈ ਬਣਾਈ ਕਮੇਟੀ: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ
ਮੁਲਜ਼ਮਾ ਨੂੰ ਸ਼ੁੱਕਰਵਾਰ ਰਾਤ ਨੂੰ ਹੀ ਪਤਾ ਲੱਗ ਗਿਆ ਸੀ ਕਿ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਆ ਰਹੀ ਹੈ। ਇਸ ਤੋਂ ਬਾਅਦ ਉਸ ਨੇ ਜੰਗਲ ਵੱਲ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਉਸ ਦੇ ਪੈਰਾਂ ‘ਤੇ ਸੱਟ ਲੱਗ ਗਈ। ਹਾਲਾਂਕਿ ਪੁਲਸ ਨੇ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਦੀਆਂ ਛੇ ਟੀਮਾਂ ਬਣਾਈਆਂ ਗਈਆਂ ਹਨ। Shocking video from Rajasthan:
ਜਾਣਕਾਰੀ ਅਨੁਸਾਰ ਵਿਆਹ ਦੇ ਛੇ ਮਹੀਨੇ ਬਾਅਦ ਹੀ ਇਹ ਔਰਤ ਲਾਗਲੇ ਪਿੰਡ ਓਪਲਾ ਕੋਟਾ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਫ਼ਰਾਰ ਹੋ ਗਈ ਸੀ। 30 ਅਗਸਤ ਨੂੰ ਜਦੋਂ ਔਰਤ ਇਕ ਸਾਲ ਬਾਅਦ ਨੌਜਵਾਨ ਨਾਲ ਵਾਪਸ ਆਈ ਤਾਂ ਉਸ ਦੇ ਸਹੁਰੇ ਵਾਲੇ ਉਸ ਨੂੰ ਜ਼ਬਰਦਸਤੀ ਆਪਣੇ ਪਿੰਡ ਪਹਾੜਾ ਲੈ ਆਏ।
ਇਸ ਤੋਂ ਬਾਅਦ ਪਤੀ ਨੇ ਪਿੰਡ ਵਾਸੀਆਂ ਦੇ ਸਾਹਮਣੇ ਉਸ ਦੇ ਕੱਪੜੇ ਲਾਹ ਕੇ ਉਸ ਦੀ ਨੰਗੀ ਛਿੱਤਰ ਪਰੇਡ ਕੀਤੀ। ਵਾਇਰਲ ਹੋਈ ਵੀਡੀਓ ‘ਚ ਉਹ ਉੱਚੀ-ਉੱਚੀ ਰੋਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਛੱਡਣ ਦੀ ਬੇਨਤੀ ਕਰ ਰਹੀ ਹੈ। ਇਸ ਦੌਰਾਨ ਪਿੰਡ ਦੇ ਕਈ ਲੋਕ ਬੱਸ ਦੇਖਦੇ ਰਹੇ ਅਤੇ ਵੀਡੀਓ ਬਣਾਉਂਦੇ ਰਹੇ ਪਰ ਪਤੀ ਨੂੰ ਕਿਸੇ ਨੇ ਨਹੀਂ ਰੋਕਿਆ। ਔਰਤ ਛੇ ਮਹੀਨੇ ਦੀ ਗਰਭਵਤੀ ਹੈ। Shocking video from Rajasthan: