Shooter Sift Kaur Samra
ਚੰਡੀਗੜ੍ਹ, 21 ਅਗਸਤ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ ਉਥੇ ਖਿਡਾਰੀਆਂ ਨੂੰ ਕੌਮਾਂਤਰੀ
ਮੰਚ ਤੱਕ ਲਿਜਾਣ ਉਤੇ ਜ਼ੋਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ
ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ। Shooter Sift Kaur Samra
ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਤੇ ਦ੍ਰਿੜ ਇਰਾਦਿਆਂ ਸਿਰ ਬੰਨ੍ਹਦਿਆਂ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ। Shooter Sift Kaur Samra