Saturday, December 28, 2024

ਵਿਧਾਇਕ ਭੁੱਲਰ ਨੇ ਘਰ-ਘਰ ਰਾਸ਼ਨ ਸਕੀਮ ਤਹਿਤ ਪਿੰਡ ਲੂਥਰ ਵਿਖੇ ਰਾਸ਼ਨ ਦੀ ਕੀਤੀ ਵੰਡ

Date:

ਫਿਰੋਜ਼ਪੁਰ, 13 ਫਰਵਰੀ 2024.


          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਦੇਸ਼ਾਂ ਅਨੁਸਾਰ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਜਾਣਕਾਰੀ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਲੂਥਰ ਵਿਖੇ ਘਰ-ਘਰ ਰਾਸ਼ਨ ਵੰਡਣ ਮੌਕੇ ਦਿੱਤੀ।

          ਸ. ਭੁੱਲਰ ਨੇ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਤਹਿਤ ਲਾਭਪਾਤਰੀਆਂ ਦੇ ਘਰ ਘਰ ਜਾ ਕੇ ਰਾਸ਼ਨ ਦਿੱਤਾ ਜਾਵੇਗਾ। ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ੍ਹ ਕੇ ਉਡੀਕ ਕਰਨ ਤੋਂ ਨਿਜਾਤ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਹਲਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ ਅਤੇ ਉਨ੍ਹਾਂ ਨੂੰ ਰਾਸ਼ਨ ਖਰੀਦਣ ਲਈ ਆਪਣੇ ਕੰਮ ਤੋਂ ਛੁੱਟੀ ਨਹੀਂ ਕਰਨੀ ਪਵੇਗੀ ਸਗੋਂ ਰਾਸ਼ਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।

        ਇਸ ਮੌਕੇ ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਬਾਜ਼ ਸੰਧੂ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਗੁਰਭੇਜ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸੋਨੂੰ ਅਤੇ ਬੂਟਾ ਨੰਬਰਦਾਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related