ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 1 ਨਵੰਬਰ :

Show the green flag and leave ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।

ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ।

ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। 

READ ALSO : ਮਰਾਠਾ ਰਿਜ਼ਰਵੇਸ਼ਨ ਨੂੰ ਲੈ ਕੇ ਪੁਣੇ-ਮੁੰਬਈ ਹਾਈਵੇਅ ਜਾਮ: ਧਾਰਾਸ਼ਿਵ ‘ਚ ਰੋਕੀ ਰੇਲ, ਅੱਠ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਜਾਰੀ

ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ। 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ। Show the green flag and leave

ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ। Show the green flag and leave

[wpadcenter_ad id='4448' align='none']