ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ  ਆਪਣਾ ਆਹੁਦਾ

ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ  ਆਪਣਾ ਆਹੁਦਾ

ਸ੍ਰੀ ਮੁਕਤਸਰ ਸਾਹਿਬ, 16 ਅਗਸਤ                                 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।                          […]

ਸ੍ਰੀ ਮੁਕਤਸਰ ਸਾਹਿਬ, 16 ਅਗਸਤ
                                 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।
                                ਇਸ ਤੋਂ ਪਹਿਲਾ ਸ੍ਰੀ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਆਹੁਦਿਆਂ ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
                               ਡਿਪਟੀ ਕਮਿਸ਼ਨਰ ਨੇ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਲਿਆ ਇਸ ਮੌਕੇ ਹੋਰਨਾ ਤੋਂ ਇਲਾਵਾ  ਸ੍ਰੀ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਸੰਦੀਪ ਸਿੰਘ ਜਿ਼ਲ੍ਹਾ ਮਾਲ ਅਫਸਰ ਵੀ ਮੌਜ਼ੂਦ ਸਨ।
                               ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ  ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਚਾਲ੍ਹੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
    ਉਹਨਾਂ ਜਿ਼ਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ਤੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। 

Tags: