ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
– ਨਿਰਵਿਘਨ ਵੋਟਰ ਸੇਵਾਵਾਂ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਲਈ ਤਕਨਾਲੋਜੀ ਨੂੰ ਪ੍ਰਮੁੱਖ ਸਾਧਨ ਬਣਾਇਆ ਜਾਵੇਗਾ: ਸੀਈਓ ਪੰਜਾਬ
ਚੰਡੀਗੜ੍ਹ, 15 ਫਰਵਰੀ:
Sibin C took over as Chief Electoral Officer of Punjab ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਪੰਜਾਬ ਨੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਲੋਕਤਾਂਤਰਿਕ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਿਛਲੇ ਸੱਤਰ ਸਾਲਾਂ ਦੌਰਾਨ ਬਹੁਤ ਕੁਝ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦਾ ਦਫ਼ਤਰ ਲੋਕਤੰਤਰੀ ਭਾਵਨਾ ਨੂੰ ਬਰਕਰਾਰ ਰੱਖਣ ਅਤੇ ਵੋਟਰਾਂ ਲਈ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਵੋਟਿੰਗ ਤੱਕ ਚੋਣ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰੇਗਾ।
ਸੀਈਓ ਸਿਬਿਨ ਸੀ ਨੇ ਇਹ ਵੀ ਕਿਹਾ ਕਿ ਬਿਹਤਰ ਚੋਣ ਪ੍ਰਬੰਧਨ ਅਤੇ ਸੰਚਾਲਨ ਲਈ ਪਾਰਦਰਸ਼ਤਾ ਲਿਆਉਣ ਅਤੇ ਨਿਰਵਿਘਨ ਵੋਟਰ ਸੇਵਾਵਾਂ ਯਕੀਨੀ ਬਣਾਉਣ ਲਈ ਤਕਨਾਲੋਜੀ ਨੂੰ ਮੁੱਖ ਸਾਧਨ ਬਣਾਇਆ ਜਾਵੇਗਾ।
——-