Saturday, December 28, 2024

ਸਿੱਧੂ ਮੂਸੇ ਵਾਲ਼ੇ ਖ਼ਿਲਾਫ਼ ਚੱਲ ਰਹੀਆਂ ਅਫਵਾਹਾਂ ‘ਤੇ ਪਿਤਾ ਬਲਕੌਰ ਸਿੱਧੂ ਨੇ ਤੋੜੀ ਚੁੱਪੀ, ਦਿੱਤਾ ਇਹ ਬਿਆਨ

Date:

Sidhu Moose Wala

ਪਿਛਲੇ ਕਾਫੀ ਸਮੇਂ ਤੋਂ ਕੁਝ ਗ਼ਲਤ ਅਫਵਾਹ ਉੱਠ ਰਹੀਆਂ ਵੀ ਜਿੱਥੇ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਜਲਦ ਹੀ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਇਸ ਵਿਚਾਲੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਅਫਵਾਹਾਂ ਤੇ ਚੁੱਪੀ ਤੋੜੀ ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਿੱਧੂ ਨੂੰ ਚੌਹਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।

also read :- ਕਬਜ਼ ਤੋਂ ਰਾਹਤ ਦਵਾਉਣਗੀਆ ਤੁਹਾਨੂੰ ਇਹ ਚਮਤਕਾਰੀ ਪੱਤੀਆਂ , ਸਵੇਰੇ ਚਬਾਉਣ ਨਾਲ ਮਿਲਣਗੇ ਕਈ ਫ਼ਾਇਦੇ

ਇਹ ਤਾਂ ਸਾਰੀ ਦੁਨੀਆ ਜਾਣਦੀ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ ‘ਚ ਹਨੇਰਾ ਛਾ ਗਿਆ ਸੀ। ਰਿਪੋਰਟਾਂ ‘ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ ‘ਚ ਲੈਕੇ ਆਉਣ ਦਾ ਫੈਸਲਾ ਕੀਤਾ। ਦੱਸ ਦਈਏ ਕਿ ਚਰਨ ਕੌਰ ਨੇ ਪ੍ਰੈਗਨੈਂਸੀ ਦੌਰਾਨ ਮੂਸੇਵਾਲਾ ਦੇ ਫੈਨਜ਼ ਤੋਂ ਵੀ ਦੂਰੀ ਬਣਾ ਲਈ ਸੀ। ਉਹ ਹਰ ਹਮੇਸ਼ਾ ਫੈਨਸ ਨੂੰ ਮਿਲਦੇ ਹੁੰਦੇ ਸੀ, ਪਰ ਅਚਾਨਕ ਉਨ੍ਹਾਂ ਨੇ ਫੈਨਜ਼ ਨੂੰ ਮਿਲਣਾ ਤੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਭ ਨੂੰ ਕੁੱਝ ਅਜੀਬ ਲੱਗਿਆ ਸੀ। ਇਸ ਤੋਂ ਬਾਅਦ ਫਰਵਰੀ ਮਹੀਨੇ ‘ਚ ਚਰਨ ਕੌਰ ਦੀ ਪ੍ਰੈਗਨੈਂਸੀ ਦਾ ਖੁਲਾਸਾ ਹੋਇਆ ਸੀ। ਫਿਲਹਾਲ ਬਲਕੌਰ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਪ੍ਰਸ਼ੰਸਕ ਬੇਸਬਰੀ ਨਾਲ ਖੁਸ਼ਖਬਰੀ ਦਾ ਇੰਤਜ਼ਾਰ ਕਰ ਰਹੇ ਹਨ।

Share post:

Subscribe

spot_imgspot_img

Popular

More like this
Related