Sunday, January 19, 2025

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਬਿਸ਼ਨੋਈ ਲਿਆਂਦਾ ਗਿਆ ਭਾਰਤ

Date:

Sidhu Moosewala murder case ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਸਚਿਨ ਨੂੰ ਭਾਰਤ ਲਿਆਉਣ ਲਈ ਦਿੱਲੀ ਪੁਲਿਸ ਦੀ ਟੀਮ ਅਜ਼ਰਬਾਈਜਾਨ ਗਈ ਸੀ।

ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫ ਆਈ ਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਹੈ।

ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ। Sidhu Moosewala murder case

ਜਾਅਲੀ ਪਾਸਪੋਰਟ ‘ਤੇ ਭੱਜੀਆ ਸੀ ਬਾਹਰ

ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ। ਮਾਮਲੇ ‘ਚ ਪੁਲਿਸ ਨੇ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਗੋਲਡੀ ਬਰਾੜ ‘ਤੇ ਲਾਂਰੇਸ ਨਾਲ ਮਿਲ ਕੇ ਰਚੀ ਸੀ ਸਾਜ਼ਿਸ਼

ਦਿੱਲੀ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ ‘ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ ‘ਚ ਬੰਦ ਕਾਲਾ ਜਠੇੜੀ ਅਤੇ ਲਾਰੈਂਸ ਬਿਸ਼ਨੋਈ ਨਾਲ ਗੱਲਬਾਤ ਕਰਕੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

ਇਹ ਵੀ ਪੜ੍ਹੋ: ਮਾਹਾਂਰਾਸ਼ਟਰ ‘ਚ ਮਜ਼ਰਦੂਰਾਂ ‘ਤੇ ਡਿੱਗੀ ਕਰੇਨ ਮਸ਼ੀਨ 17 ਦੀ ਮੌਤ ਕਈਆ ਦੇ ਦੱਬੇ ਹੋਣ ਦਾ ਖ਼ਦਸ਼ਾ

ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਬਹੁਤੇ ਸ਼ੱਕ ਨਾ ਹੋਣ, ਇਸ ਲਈ ਸਚਿਨ ਗੈਂਗਸਟਰ ਗੋਲਡੀ ਬਰਾੜ ਨੂੰ ਫੋਨ ‘ਤੇ ਗੱਲ ਕਰਦੇ ਹੋਏ ‘ਡਾਕਟਰ’ ਕਹਿ ਕੇ ਬੁਲਾਉਂਦਾ ਸੀ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਠੇੜੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦਾ ਸੀ। ਜ਼ੇਲ੍ਹ ਵਿਚ ਉਹ ਆਪਣੇ ਗੁਰਗਿਆ ਰਾਹੀਂ ਲਾਰੈਂਸ ਨਾਲ ਗੱਲਾਂ ਕਰਦਾ ਸੀ।Sidhu Moosewala murder case

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...